50 ਫੁੱਟ ਉੱਚੀ ਹਨੂੰਮਾਨ ਜੀ ਦੀ ਮੂਰਤੀ ’ਤੇ ਚੋਲਾ ਚੜ੍ਹਾਇਆ ਪੁਰਾਣੀ ਦਾਣਾ ਮੰਡੀ ਵਿਖੇ ਸਮੂਹ ਸ਼ਿਆਮ
Publish Date: Wed, 18 Nov 2026 04:14 PM (IST)
Updated Date: Thu, 19 Nov 2026 04:01 AM (IST)
ਭਲਕੇ ਸਜਾਈ ਜਾਵੇਗੀ ਵਿਸ਼ਾਲ ਨਿਸ਼ਾਨ ਅਤੇ ਕਲਸ਼ ਸ਼ੋਭਾ ਯਾਤਰਾ ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੁਰਾਣੀ ਦਾਣਾ ਮੰਡੀ ਵਿਖੇ ਸਮੂਹ ਸ਼ਿਆਮ ਪ੍ਰੇਮੀਆਂ ਵੱਲੋਂ 21 ਨਵੰਬਰ ਨੂੰ ਕਰਵਾਈ ਜਾ ਰਹੀ ਪੰਜਵੀਂ ਵਿਸ਼ਾਲ ਭਜਨ ਸੰਧਿਆ ਮਨ ਕੀ ਬਾਤ ਸਾਂਵਰੇ ਕੇ ਸਾਥ ਨੂੰ ਲੈ ਕੇ ਧਾਰਮਿਕ ਸਰਗਰਮੀਆਂ ਪੂਰੇ ਉਤਸ਼ਾਹ ਨਾਲ ਜਾਰੀ ਹਨ। ਇਸੇ ਲੜੀ ਤਹਿਤ ਭਜਨ ਸੰਧਿਆ ਤੋਂ ਪਹਿਲਾਂ ਪੁਰਾਣੀ ਦਾਣਾ ਮੰਡੀ ਵਿਖੇ ਸਥਾਪਿਤ 50 ਫੁੱਟ ਉੱਚੀ ਸ੍ਰੀ ਹਨੂੰਮਾਨ ਜੀ ਦੀ ਮੂਰਤੀ ’ਤੇ ਵਿਧੀਪੂਰਵਕ ਚੋਲਾ ਚੜ੍ਹਾਇਆ ਗਿਆ। ਇਸ ਮੌਕੇ ਪੰਡਤ ਮਹਿੰਦਰ ਨਾਰਾਇਣ ਝਾਅ ਦੀ ਅਗਵਾਈ ਹੇਠ ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਪ੍ਰਧਾਨ ਡਾ. ਸੀਮਾਂਤ ਗਰਗ, ਸਮਾਜ ਸੇਵੀ ਦਿਨੇਸ਼ ਗੁਪਤਾ, ਜਤਿੰਦਰ ਚੱਢਾ, ਪ੍ਰੇਮ ਸਿੰਗਲਾ ਸੀਏ, ਦੀਪਕ ਗਰਗ, ਮਨੋਜ ਜਿੰਦਲ, ਅਮਿਤ ਸਿੰਗਲਾ, ਪ੍ਰੇਮਦੀਪ ਬਾਂਸਲ, ਨਿਤਿਨ ਗੋਇਲ, ਪ੍ਰੇਮ ਕੁਮਾਰ ਗਰਗ, ਅਮਿਤ ਗਰਗ, ਸੋਨੀ ਮੰਗਲਾ, ਵਰੁਣ ਗੁਪਤਾ, ਮੋਂਟੀ ਸਿੰਗਲਾ, ਹਨੀ ਅਗਰਵਾਲ, ਅੰਕੁਰ ਗੁਪਤਾ, ਰਾਹੁਲ ਵਰਮਾ, ਸੋਹਨ ਗੋਇਲ, ਅਨਮੋਲ ਕੁਮਾਰ, ਸੁਮਿਤ ਗਰਗ, ਸਾਹਿਲ ਸਿੰਗਲਾ ਸਮੇਤ ਸਮੂਹ ਸ਼ਿਆਮ ਪ੍ਰੇਮੀਆਂ ਨੇ ਬਾਲਾ ਜੀ ਮਹਾਰਾਜ ਦੇ ਦਰਬਾਰ ਵਿਚ ਵਿਧੀਪੂਰਵਕ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸ਼ਿਆਮ ਪ੍ਰੇਮੀ ਅੰਕੁਰ ਗੁਪਤਾ, ਹਨੀ ਅਗਰਵਾਲ, ਵਿੱਕੀ ਜਿੰਦਲ ਅਤੇ ਮਨੋਜ ਜਿੰਦਲ ਨੇ ਦੱਸਿਆ ਕਿ 21 ਨਵੰਬਰ ਨੂੰ ਪੰਜਵੀਂ ਵਿਸ਼ਾਲ ਭਜਨ ਸੰਧਿਆ ‘ਮਨ ਕੀ ਬਾਤ ਸਾਂਵਰੇ ਕੇ ਸਾਥ’ ਕਰਵਾਈ ਜਾਵੇਗੀ। ਇਸ ਤੋਂ ਇਕ ਦਿਨ ਪਹਿਲਾਂ 20 ਨਵੰਬਰ ਨੂੰ ਮੋਗਾ ਸ਼ਹਿਰ ਵਿਚ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੀ ਵਿਸ਼ਾਲ ਨਿਸ਼ਾਨ ਅਤੇ ਕਲਸ਼ ਸ਼ੋਭਾ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਜਨ ਸੰਧਿਆ ਦੌਰਾਨ ਭਜਨ ਸਮਰਾਟ ਚਿੱਤਰ-ਵਿਚਿੱਤਰ ਮਹਾਰਾਜ, ਵਰਿੰਦਾਵਨ ਵਾਲੇ, ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਕਰਨਗੇ। ਇਸ ਮੌਕੇ ਸ਼ਿਆਮ ਬਾਬਾ ਦਾ ਅਲੌਕਿਕ ਦਰਬਾਰ ਸਜਾਇਆ ਜਾਵੇਗਾ ਅਤੇ ਛੱਪਣ ਭੋਗ ਲਗਾਇਆ ਜਾਵੇਗਾ। ਸਮੂਹ ਸ਼ਿਆਮ ਪ੍ਰੇਮੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਕੱਢੀ ਜਾਣ ਵਾਲੀ ਵਿਸ਼ਾਲ ਨਿਸ਼ਾਨ ਅਤੇ ਕਲਸ਼ ਸ਼ੋਭਾ ਯਾਤਰਾ ਤੇ 21 ਨਵੰਬਰ ਨੂੰ ਹੋਣ ਵਾਲੀ ਭਜਨ ਸੰਧਿਆ ਵਿਚ ਪਰਿਵਾਰ ਸਮੇਤ ਸ਼ਾਮਲ ਹੋ ਕੇ ਬਾਬਾ ਸ਼ਿਆਮ ਦਾ ਆਸ਼ੀਰਵਾਦ ਪ੍ਰਾਪਤ ਕਰਨ।