
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੰਸਥਾ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੰਸਥਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਪ੍ਰਿੰਸੀਪਲ ਰਮਨਦੀਪ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਡਾਕਟਰ ਬਲਵਿੰਦਰ ਕੌਰ ਵੱਲੋਂ ਇਸ ਖੇਡ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ। ਬਾਅਦ ਵਿਚ ਵਿਦਿਆਰਥੀਆਂ ਦੀਆਂ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਖੋ ਖੋ ,ਲੰਬੀ ਛਾਲ, 100 ਮੀਟਰ ਰੇਸ, ਸਪੂਨ ਰੇਸ, ਤਿੰਨ ਟੰਗੜੀ ਰੇਸ ਅਤੇ ਚੈਸ ਆਦਿ ਦੇ ਮੁਕਾਬਲੇ ਕਰਵਾਏ ਗਏ। ਵੱਖ ਵੱਖ ਖੇਡਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਖੇਡਾਂ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ । ਸਮਾਗਮ ਦੀ ਸਮਾਪਤੀ ਵੇਲੇ ਆਪਣੇ ਭਾਸ਼ਣ ਵਿਚ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਕਿਸੇ ਨਾ ਕਿਸੇ ਖੇਡ ਵਿਚ ਹਿੱਸਾ ਲੈਣ ਲਈ ਪ੍ਰੇਰਤ ਕੀਤਾ।ਇਸ ਮੌਕੇ ਲੈਕਚਰਾਰ ਰਮਨਦੀਪ ਕੌਰ, ਪਵਨਜੀਤ ਕੌਰ, ਮੈਡਮ ਸ਼ਮਾ ਗਰਗ, ਨਿਸ਼ੂ ਰਾਣੀ, ਨਸਰੀਨਾ, ਗੁਰਪ੍ਰੀਤ ਸਿੰਘ, ਬਸੰਤ ਸਿੰਘ, ਹਰਜੀਤ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।