ਧਰਮਕੋਟ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ
ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ
Publish Date: Tue, 17 Mar 2026 03:39 PM (IST)
Updated Date: Wed, 18 Mar 2026 04:01 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਏ ਗਏ ਕਾਸੋ ਆਪ੍ਰੇ਼ਸ਼ਨ ਦੌਰਾਨ ਅੱਜ ਧਰਮਕੋਟ ਪੁਲਿਸ ਵੱਲੋਂ ਆਪਣੇ ਕੈਸੋ ਆਪ੍ਰੇ਼ਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਨੇ 20 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਨ੍ਹਾਂ ਦੇ ਸ਼ੱਕੀ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਸਬੰਧੀ ਡੀਐੱਸਪੀ ਧਰਮਕੋਟ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਗੌਰਵ ਯਾਦਵ, ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪ੍ਰੇਸ਼ਨ (ਕਾਸੋ) ਮੁਹਿੰਮ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ, ਅੱਜ ਮਿਤੀ 17/03/2026 ਨੂੰ ਅਜੈ ਗਾਂਧੀ, ਐੱਸਐੱਸਪੀ ਮੋਗਾ ਦੀ ਯੋਗ ਅਗਵਾਈ ਵਿਚ ਸਬਡਵੀਜ਼ਨ ਧਰਮਕੋਟ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਥਾਵਾਂ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ 120 ਦੇ ਕਰੀਬ ਪੁਲਿਸ ਕਰਮਚਾਰੀਆਂ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਸਬਡਵੀਜ਼ਨ ਧਰਮਕੋਟ ਦੇ ਵਿਚ ਕੈਸੋ ਅਪਰੇਸ਼ਨ ਅਧੀਨ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਚੈਕਿੰਗ ਦੌਰਾਨ 20 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਨ੍ਹਾਂ ਦੇ ਸ਼ੱਕੀ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਦੇ ਕਰੀਬ ਸ਼ੱਕੀ ਵਹੀਕਲਾਂ ਨੂੰ ਵੀ ਚੈੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਮੋਗਾ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਅਤੇ ਖ਼ਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ ਸੇਫ ਪੰਜਾਬ ਹੈਲਪਲਾਈਨ ਨੰਬਰ ’ਤੇ ਸੂਚਿਤ ਕਰ ਸਕਦੇ ਹਨ। ਉਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈੈ ਅਤੇ ਭਵਿਖ ਵਿਚ ਵੀ ਮਾੜੇ ਅਨਸਰਾਂ ਖ਼ਿਲਾਫ਼ ਇਸ ਤਰਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾਂ ਕਿ ਐੱਸਐੱਸਪੀ ਵੱਲੋਂ ਇਸ ਕਾਰਵਾਈ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਸਮਾਜ ਦੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।