
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ 2026 ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਵੱਖ ਵੱਖ ਖੇਤਰਾਂ ’ਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀ਼ਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਸ਼ਿਆਮ ਪਰਿਵਾਰ ਸੰਘ ਦੇ ਚੇਅਰਮੈਨ ਦਿਨੇਸ਼ ਗੁਪਤਾ ਨੂੰ ਸਮਾਜ ਸੇਵਾ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦਿਨੇਸ਼ ਗੁਪਤਾ ਨੂੰ ਸਨਮਾਨਿਤ ਕਰਦਿਆਂ ਸਮਾਜ ਹਿੱਤ ਵਿਚ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਨ ਸੇਵਾ ਦੇ ਕਾਰਜ ਜਾਰੀ ਰੱਖਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਨਮਾਨ ਪ੍ਰਾਪਤ ਕਰਨ ਉਪਰੰਤ ਦਿਨੇਸ਼ ਗੁਪਤਾ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਹਰ ਭਾਰਤੀ ਲਈ ਮਾਣ ਅਤੇ ਪ੍ਰੇਰਣਾ ਦਾ ਮੌਕਾ ਹੈ। ਦੇਸ਼ ਦੀ ਆਜ਼ਾਦੀ ਸਾਨੂੰ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਹੋਣ ਅਤੇ ਸਮਾਜ ਤੇ ਰਾਸ਼ਟਰ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਰਾਹੀਂ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦਾ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਉਨਹਾਂ ਨੂੰ ਭਵਿੱਖ ’ਚ ਸਮਾਜ ਹਿੱਤ ਤੇ ਜਨ ਸੇਵਾ ਦੇ ਕਾਰਜ ਹੋਰ ਉਤਸ਼ਾਹ ਨਾਲ ਕਰਨ ਦੀ ਪ੍ਰੇਰਣਾ ਮਿਲੇਗੀ। ਸਮਾਰੋਹ ਦੌਰਾਨ ਵੱਖ ਵੱਖ ਖ਼ੇਤਰਾਂ ਵਿਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੀਆਂ ਹੋਰ ਸ਼ਖ਼ਸ਼ੀਅਤਾਂ ਅਤੇ ਸਮਾਜ ਸੇਵੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਪਤਵੰਤੇ ਹਾਜ਼ਰ ਸਨ।