- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਈਫ਼ ਕੇਅਰ ਇਲੈਕਟ੍ਰੋਹੋਮਿਓਪੈਥਿਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ,
ਮੋਗਾ : ਲਾਈਫ਼ ਕੇਅਰ ਇਲੈਕਟ੍ਰੋਹੋਮਿਓਪੈਥਿਕ ਸੈਂਟਰ ਮੋਗਾ ਵਿਖੇ ਇਲੈਕਟ੍ਰੋਹੋਮਿਓਪੈਥੀ ਅਤੇ ਕੁਦਰਤੀ ਇਲਾਜ ਪ੍ਰਣਾਲੀ ਨੈਚਰੋਪੈਥੀ ਦੇ ਵਿਕਾਸ, ਵਿਸਥਾਰ, ਖੋਜ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਵਿਨੋਦ ਕਸ਼ਯਪ ਚੇਅਰਮੈਨ ਨੈਸ਼ਨਲ ਇੰਸਟੀਚਿਊਟ ਆਫ਼ ਹੋਲਿਸਟਿਕ ਹੈਲਥ ਅਤੇ ਚੇਅਰਮੈਨ ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਨੇ ਦੋਵਾਂ ਇਲਾਜ ਪ੍ਰਣਾਲੀਆਂ ਦੇ ਵਿਕਾਸ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਅਹਿਮ ਵਿਚਾਰ ਸਾਂਝੇ ਕੀਤੇ।
ਵਿਚਾਰ-ਵਟਾਂਦਰੇ ਦੌਰਾਨ ਪੰਜਾਬ ਸਮੇਤ ਪੂਰੇ ਭਾਰਤ ਵਿਚ ਇਲੈਕਟ੍ਰੋਹੋਮਿਓਪੈਥੀ ਅਤੇ ਨੈਚਰੋਪੈਥੀ ਨੂੰ ਅੱਗੇ ਵਧਾਉਣ, ਡਾਕਟਰਾਂ ਵਿਚ ਆਪਸੀ ਸਹਿਯੋਗ ਅਤੇ ਏਕਤਾ ਮਜ਼ਬੂਤ ਕਰਨ, ਸਿੱਖਿਆ, ਸਿਖਲਾਈ, ਖੋਜ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਕਿਸੇ ਵੀ ਇਲਾਜ ਪ੍ਰਣਾਲੀ ਦੇ ਵਿਕਾਸ ਲਈ ਵਿਗਿਆਨਕ ਸੋਚ, ਮਿਆਰੀ ਸਿੱਖਿਆ, ਖੋਜ, ਯੋਗ ਸਿਖਲਾਈ ਅਤੇ ਮਰੀਜ਼ਾਂ ਦੇ ਹਿੱਤਾਂ ਨੂੰ ਪਹਿਲ ਦੇਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਜਗਤਾਰ ਸਿੰਘ ਸੇਖੋਂ ਨੇ ਕਿਹਾ ਕਿ ਇਸ ਵਿਚਾਰ-ਵਟਾਂਦਰੇ ਦਾ ਮੁੱਖ ਉਦੇਸ਼ ਪੰਜਾਬ ਅਤੇ ਰਾਸ਼ਟਰੀ ਪੱਧਰ ’ਤੇ ਇਲੈਕਟ੍ਰੋਹੋਮਿਓਪੈਥੀ ਅਤੇ ਕੁਦਰਤੀ ਇਲਾਜ ਪ੍ਰਣਾਲੀ ਦੇ ਵਿਕਾਸ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਰਿਹਾ।