- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਦੇ ਪ੍ਰਧਾਨ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਦਮ ਸ਼੍ਰੀ ਸਨਮਾਨ ਪ੍ਰਾਪਤ ਪ੍ਰਗਟ ਸਿੰਘ ਨਾਲ ਮੋਗਾ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੀਆਂ ਸਰਗਰਮੀਆਂ, ਜਥੇਬੰਦਕ ਮਾਮਲਿਆਂ ਅਤੇ ਆਉਣ ਵਾਲੀ ਰਣਨੀਤੀ ਸਬੰਧੀ ਲੰਬਾ ਸਮਾਂ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੋਗਾ ਜ਼ਿਲ੍ਹੇ ਵਿਚ ਕਾਂਗਰਸ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੁਲਾਕਾਤ ਦੌਰਾਨ ਮੋਗਾ ਜ਼ਿਲ੍ਹੇ ਦੀ ਰਾਜਨੀਤਿਕ ਸਥਿਤੀ ਅਤੇ ਚਾਰੇ ਵਿਧਾਨ ਸਭਾ ਹਲਕਿਆਂ ਨਾਲ ਜੁੜੇ ਵੱਖ-ਵੱਖ ਸਥਾਨਕ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਵਿੱਚ ਸ਼ਾਮਲ ਆਗੂਆਂ ਨੇ ਆਪਸੀ ਵਿਚਾਰ ਸਾਂਝੇ ਕੀਤੇ ਅਤੇ ਜ਼ਿਲ੍ਹੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਸੁਝਾਅ ਦਿੱਤੇ। ਇਸ ਤੋਂ ਇਲਾਵਾ ਪਾਰਟੀ ਦੇ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਇਕਜੁੱਟ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਮੈਦਾਨ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਨੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਵਧਾਉਣ, ਵਰਕਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਧਰਮਕੋਟ ਦੇ ਸਾਬਕਾ ਵਿਧਾਇਕ ਸ. ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਸ. ਭੁਪਿੰਦਰ ਸਿੰਘ ਸਾਹੋਕੇ, ਚੇਅਰਮੈਨ ਸ. ਹਰਨੇਕ ਸਿੰਘ ਰਾਮੂੰਵਾਲਾ, ਪ੍ਰਧਾਨ ਰੁਪਿੰਦਰ ਸਿੰਘ ਦੀਨਾ, ਰਜਿੰਦਰ ਸੋਢੀ ਪੀਏ ਅਤੇ ਅਵਤਾਰ ਸਿੰਘ ਪੀਏ ਹਾਜ਼ਰ ਸਨ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਪਾਰਟੀ ਦੀ ਭਵਿੱਖੀ ਕਾਰਜਯੋਜਨਾ ਬਾਰੇ ਵੀ ਵਿਚਾਰ ਕੀਤਾ। ਇਸ ਮੌਕੇ ਪਾਰਟੀ ਆਗੂਆਂ ਨੇ ਭਰੋਸਾ ਦਿੱਤਾ ਕਿ ਮੋਗਾ ਜ਼ਿਲ੍ਹੇ ਵਿੱਚ ਕਾਂਗਰਸ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ ਅਤੇ ਵਰਕਰਾਂ ਨੂੰ ਹਰ ਪੱਧਰ ’ਤੇ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਨੂੰ ਲੈ ਕੇ ਹੋਈ ਇਹ ਮੁਲਾਕਾਤ ਕਾਂਗਰਸ ਦੀ ਸਥਾਨਕ ਰਾਜਨੀਤੀ ਅਤੇ ਜਥੇਬੰਦਕ ਮਾਮਲਿਆਂ ਦੇ ਸੰਦਰਭ ਵਿਚ ਅਹਿਮ ਰਹੀ।