- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮਥੁਰਾਪੁਰੀ ਵਾਸੀ ਜੋਤੀ ਬਾਲਾ ਪਤਨੀ ਰਾਜਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ 6 ਜੁਲਾਈ ਨੂੰ ਉਸ ਦੇ ਲੜਕੇ ਜਸਮੀਤ ਸਿੰਘ ਨੂੰ ਮਹਿਕ ਅਤੇ ਮੇਅੰਕ ਉਰਫ਼ ਮਾਨਸ ਵਾਸੀ ਬਚਨ ਸਿੰਘ ਨਗਰ, ਲੁਧਿਆਣਾ, ਘਰ ਆ ਕੇ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਗਏ ਸਨ।

ਸਵਰਨ ਗੁਲਾਟੀ, ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਦੁਖੀ 22 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਮੋਗਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮਥੁਰਾਪੁਰੀ ਵਾਸੀ ਜੋਤੀ ਬਾਲਾ ਪਤਨੀ ਰਾਜਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ 6 ਜੁਲਾਈ ਨੂੰ ਉਸ ਦੇ ਲੜਕੇ ਜਸਮੀਤ ਸਿੰਘ ਨੂੰ ਮਹਿਕ ਅਤੇ ਮੇਅੰਕ ਉਰਫ਼ ਮਾਨਸ ਵਾਸੀ ਬਚਨ ਸਿੰਘ ਨਗਰ, ਲੁਧਿਆਣਾ, ਘਰ ਆ ਕੇ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਗਏ ਸਨ।
ਮਾਂ ਮੁਤਾਬਕ ਇਨ੍ਹਾਂ ਧਮਕੀਆਂ ਤੋਂ ਦੁਖੀ ਹੋ ਕੇ ਜਸਮੀਤ ਸਿੰਘ ਨੇ 7 ਜੁਲਾਈ ਨੂੰ ਪੱਖੇ ਨਾਲ ਫਾਹਾ ਲੈ ਲਿਆ। ਇਸ ਸਬੰਧੀ 8 ਜੁਲਾਈ ਨੂੰ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨ ਦਰਜ ਕਰਕੇ ਬੀਐੱਨਐੱਸਐੱਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਸੀ। ਬਾਅਦ ਵਿੱਚ ਮਾਤਾ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮਹਿਕ ਅਤੇ ਮੇਅੰਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।