ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਮੀਨਾਰ ਕਰਵਾਇਆ
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ
Publish Date: Sat, 07 Mar 2026 05:18 PM (IST)
Updated Date: Sun, 08 Mar 2026 04:07 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ, ਸੀਜੇਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦੇ ਸਹਿਯੋਗ ਨਾਲ ਥਾਪਰ ਕਾਲਜ ਮੋਗਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਮਿਸ ਕਿਰਨ ਜਯੋਤੀ ਸੀਜੇਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ਵਿਚ ਜਾਣੂੰ ਕਰਵਾਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਲੜਕੀਆਂ ਨੂੰ ਆਪਣੀ ਪੜ੍ਹਾਈ ਤੋਂ ਬਾਅਦ ਨੌਕਰੀ ਦੇ ਮਾਹੌਲ ਵਿਚ ਆਉਣ ਵਾਲੀਆਂ ਔਕੜਾਂ ਬਾਰੇ ਜਾਣੂੰ ਕਰਵਾਇਆ ਅਤੇ ਨੌਕਰੀ ਦੌਰਾਨ ਆਉਣ ਵਾਲੀਆਂ ਔਕੜਾਂ ਤੋਂ ਬਚਣ ਲਈ ਕੁੜੀਆਂ ਦੇ ਸਬੰਧ ਵਿਚ ਬਣੇ ਹੋਏ ਕਾਨੂੰਨਾਂ ਬਾਰੇ ਜਾਣੂੰ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਹਰ ਇਕ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਜਿੱਥੇ ਵੀ ਕੋਈ ਔਰਤ ਨੌਕਰੀ ਕਰਦੀ ਹੈ ਤਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਪਰ ਉੱਥੇ ਇਕ ਕਮੇਟੀ ਬਣਾਈ ਜਾਂਦੀ ਹੈ ਜੋ ਕਿ ਕੁੜੀਆਂ ਦੀ ਜਿਨਸੀ ਸੁਰੱਖਿਆ ਲਈ ਬਣਾਈ ਜਾਂਦੀ ਹੈ ਜਿਸ ਦਾ ਮੁੱਖ ਮੰਤਵ ਕੁੜੀਆਂ ਨੂੰ ਕੰਮ ਕਰਨ ਵਿਚ ਪੇਸ਼ ਆਉਣ ਵਾਲੀਆਂ ਦਿੱਕਤਾਂ ਨਾਲ ਨਜਿੱਠਣਾ ਹੈ। ਇਸ ਮੌਕੇ ’ਤੇ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੀ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿਚ ਦੱਸਿਆ ਗਿਆ ਕਿ ਕੋਈ ਵੀ ਔਰਤ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦੀ ਹੱਕਦਾਰ ਹੈ। ਇਸ ਮੌਕੇ ਤੇ ਮਿਸ ਸ਼ਿਲਪੀ ਗੁਪਤਾ ਸੀਜੇਐੱਮ ਮੋਗਾ ਨੇ ਵੀ ਔਰਤਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੜ੍ਹਾਈ ਲਿਖਾਈ ਔਰਤਾਂ ਲਈ ਜ਼ਿੰਦਗੀ ਵਿਚ ਅੱਗੇ ਵਧਣ ਲਈ ਬਹੁਤ ਜ਼ਰੂਰੀ ਹੈ ਜਿਸ ਨਾਲ ਔਰਤਾਂ ਆਤਮ ਨਿਰਭਰ ਬਣ ਸਕਦੀਆਂ ਹਨ ਅਤੇ ਸਮਾਜ ਦੇ ਹਰ ਖੇਤਰ ਵਿਚ ਅੱਗੇ ਆ ਸਕਦੀਆਂ ਹਨ। ਅੰਤ ਵਿਚ ਕਾਲਜ ਦੇ ਡਾਇਰੈਕਟਰ ਸਾਹਿਬ ਨੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦਾ ਕਾਲਜ ਵਿਖੇ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ।