- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਮੋਗਾ ਆਸ਼ੀਸ਼ ਕੁਮਾਰ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ), ਮੋਗਾ ਗੁਰਦਿਆਲ ਸਿੰਘ ਮਠਾੜੂ ਅਤੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਜ਼ਿਲ੍ਹਾ ਕੋਆਰਡੀਨੇਟਰ ਮੋਗਾ ਡਾ. ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਡਾਇਟ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਮੋਗਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਅਤੇ ਈਕੋ ਕਲੱਬ ਇੰਚਾਰਜ ਸਾਹਿਬਾਨਾਂ ਨੇ ਭਾਗ ਲਿਆ।ਇਸ ਮੌਕੇ ਮੁੱਖ ਮਹਿਮਾਨ ਆਸ਼ੀਸ਼ ਕੁਮਾਰ ਸ਼ਰਮਾ ਨੂੰ ਡਾਇਟ ਪ੍ਰਿੰਸੀਪਲ ਡਾ. ਮਨਜੀਤ ਕੌਰ, ਡਾਇਟ ਇੰਚਾਰਜ ਕੰਵਲਜੀਤ ਕੌਰ, ਡੀਐੱਮ ਨਵਦੀਪ ਸਿੰਘ ਬਾਜਵਾ, ਅਮਨਦੀਪ, ਅਤੇ ਸਮੂਹ ਸਟਾਫ਼ ਵੱਲੋਂ ਜੀ ਆਇਆਂ ਆਖਿਆ ਗਿਆ। ਡਾ.ਦੀਪਕ ਸ਼ਰਮਾ ਅਤੇ ਜ਼ਿਲ੍ਹਾ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੀ ਪ੍ਰਬੰਧਕੀ ਟੀਮ ਵੱਲੋਂ ਆਸ਼ੀਸ਼ ਕੁਮਾਰ ਸ਼ਰਮਾ ਅਤੇ ਮਨਜੀਤ ਕੌਰ ਨੂੰ ਪ੍ਰੋਗਰਾਮ ਵਿਚ ਪੁੱਜਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਵੇਸਟ ਟੂ ਬੈਸਟ ਥੀਮ ਅਧੀਨ ਪ੍ਰਦਰਸ਼ਨੀ ਵੀ ਲਗਾਈ ਗਈ। ਇਨ੍ਹਾਂ ਮੁਕਾਬਲਿਆਂ ਲਈ ਜੱਜਮੈਂਟ ਦੀ ਭੂਮਿਕਾ ਬਲਾਕ ਕੋਆਰਡੀਨੇਟਰਜ਼ ਰੁਪਿੰਦਰਜੀਤ ਕੌਰ, ਮਿਸ ਸਿਲਵੀ, ਪਲਵਿੰਦਰ ਸਿੰਘ, ਜਤਿੰਦਰ, ਰਾਹੁਲ ਗੋਇਲ ਅਤੇ ਸੁਖਪਾਲਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਈਈਪੀ ਟੀਮ ਵੱਲੋਂ ਮੋਗਾ ਜ਼ਿਲ੍ਹੇ ਦੇ ਪੰਜ ਸਰਵੋਤਮ ਈਕੋ ਕਲੱਬਾਂ ਦੀ ਵੀ ਚੋਣ ਕੀਤੀ ਗਈ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜਿੱਕ, ਸਰਕਾਰੀ ਹਾਈ ਸਕੂਲ ਸੱਦਾ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਰੀ ਕਲਾਂ, ਸਰਕਾਰੀ ਹਾਈ ਸਕੂਲ ਕਿਹਲੀ ਚਾਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਦੇ ਇਕੋ ਕਲੱਬ ਇੰਚਾਰਜਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਆਸ਼ੀਸ਼ ਕੁਮਾਰ ਸ਼ਰਮਾ ਵੱਲੋਂ ਸਕੂਲਾਂ ਨੂੰ ਪਲਾਸਟਿਕ ਮੁਕਤ ਕਰਨ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਕਰਣ ਲਈ ਵਿਦਿਆਰਥੀਆਂ ਅਤੇ ਇਕੋ ਕਲੱਬ ਇਨਚਾਰਜਾਂ ਨੂੰ ਪ੍ਰੇਰਿਤ ਕੀਤਾ ਗਿਆ। ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਵੱਲੋਂ ਸਕੂਲਾਂ ਵਿਚ ਜ਼ੀਰੋ ਵੇਸਟ ਡੇ ਮਨਾਏ ਜਾਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵੱਲੋਂ ਨੈਸ਼ਨਲ ਪੱਧਰ ’ਤੇ ਚੁਣੇ ਗਏ ਮੋਗਾ ਜ਼ਿਲ੍ਹੇ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਨੌ ਸਕੂਲਾਂ ਦੇ ਈਕੋ ਕਲੱਬ ਇੰਚਾਰਜ ਸਾਹਿਬਾਨਾਂ ਨੂੰ ਨੈਸ਼ਨਲ ਪੱਧਰ ’ਤੇ ਮਿਲੇ ਸਰਟੀਫਿਕੇਟਸ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ.ਦੀਪਕ ਸ਼ਰਮਾ ਅਤੇ ਸਮੁੱਚੀ ਪ੍ਰਬੰਧਕੀ/ਜੱਜਮੈਂਟ ਟੀਮ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਸਰਟੀਫ਼ਿਕੇਟਾਂ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਡਾ.ਦੀਪਕ ਸ਼ਰਮਾ ਵੱਲੋਂ ਇਸ ਸਮੁੱਚੀ ਵਾਤਾਵਰਣ ਸਿੱਖਿਆ ਪ੍ਰੋਗਰਾਮ ਟੀਮ, ਈਕੋ ਕਲੱਬ ਇੰਚਾਰਜ ਸਾਹਿਬਾਨਾਂ ਨੂੰ ਉਨ੍ਹਾਂ ਦੁਆਰਾ ਕੀਤੇ ਯਤਨਾਂ ਲਈ ਵਧਾਈ ਦਿੰਦੇ ਹੋਏ ਭਵਿੱਖ ਵਿਚ ਇੰਝ ਹੀ ਵੱਧ ਚੜ੍ਹ ਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਹਿਯੋਗ ਦੇਣ ਅਤੇ ਯਤਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਆਸ਼ੀਸ਼ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਰੈਲੀ ਵੀ ਕੱਢੀ ਗਈ ਅਤੇ ਕੂੜਾ ਕਰਕਟ ਦੇ ਸਹੀ ਪ੍ਰਬੰਧਨ, ਰੁੱਖ ਲਗਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇਸ ਮੌਕੇ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਸਮੇਂ ਡਾਇਟ ਸਟਾਫ਼ ਅਤੇ ਵੱਖ ਵੱਖ ਸਕੂਲਾਂ ਦੇ ਇਕੋ ਕਲੱਬ ਇੰਚਾਰਜ ਹਾਜ਼ਰ ਸਨ।