
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵੱਖ-ਵੱਖ ਸਕੂਲਾਂ ਵਿਚ ਜ਼ਿਲ੍ਹਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟ ਈਸੇ ਖਾਂ: ਵੱਖ-ਵੱਖ ਸਕੂਲਾਂ ਵਿਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਖੇਡ ਮੈਦਾਨ ’ਚ ਸਾਫਟਬਾਲ ਅਤੇ ਬੇਸਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੀਆਂ ਟੀਮਾਂ ਵੱਲੋਂ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ ਜਾ ਰਿਹਾ ਹੈ। ਮੁਕਾਬਲਿਆਂ ਦੌਰਾਨ ਖਿਡਾਰੀ ਅਤੇ ਖਿਡਾਰਨਾਂ ਵੱਲੋਂ ਪੂਰੇ ਜੋਸ਼, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਕੂਲ ਦੇ ਖੇਡ ਮੈਦਾਨ ਵਿਚ ਖੇਡ ਮੁਕਾਬਲਿਆਂ ਨੂੰ ਲੈ ਕੇ ਉਤਸ਼ਾਹਪੂਰਨ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਪ੍ਰਬੰਧਾਂ ਵਿਚ ਕੋ-ਕਨਵੀਨਰ ਮੈਡਮ ਹਰਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੁੱਟਰ ਅਤੇ ਕੋਚ ਜਿੰਦਰਪਾਲ ਸਿੰਘ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਮੁਕਾਬਲੇ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਕਰਵਾਏ ਜਾ ਰਹੇ ਹਨ। ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਵਿਚ ਕੋਚ ਹਰਸ਼ਦੀਪ ਸਿੰਘ, ਕੋਚ ਜਿੰਦਰਪਾਲ ਸਿੰਘ, ਕੋਚ ਸੁਰਿੰਦਰਪਾਲ ਸਿੰਘ, ਕੋਚ ਮਹੇਸ਼ ਕੁਮਾਰ ਅਤੇ ਕੋਚ ਜਗਵਿੰਦਰ ਸਿੰਘ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਨੇ ਮੁਕਾਬਲਿਆਂ ਵਿਚ ਭਾਗ ਲੈ ਰਹੇ ਸਮੂਹ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।