ਜ਼ਿਲ੍ਹਾ ਪੱਧਰੀ ਖੇਡ ਪ੍ਰੋਗਰਾਮ ਸ਼ਾਨੋਂ ਸ਼ੌਕਤ ਨਾਲ ਸਮਾਪਤ
ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ
Publish Date: Mon, 23 Feb 2026 04:34 PM (IST)
Updated Date: Tue, 24 Feb 2026 04:01 AM (IST)
ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਮਾਈ ਭਾਰਤ ਕੇਦਰ ਵੱਲੋਂ ਕਰਵਾਇਆ ਗਿਆ। ਇਸ ਖੇਡ ਮੇਲੇ ਦੌਰਾਨ ਕਬੱਡੀ ਪੁਰਸ਼, ਵਾਲੀਬਾਲ ਪੁਰਸ਼, ਟੱਗ ਆਫ਼ ਵਾਰ ਪੁਰਸ਼ ਅਤੇ ਮਹਿਲਾ, 400 ਮੀਟਰ ਦੌੜ ਪੁਰਸ਼ ਅਤੇ ਮਹਿਲਾ ਅਤੇ ਲੰਬੀ ਛਾਲ ਪੁਰਸ਼ ਅਤੇ ਮਹਿਲਾ ਵਰਗੀਆਂ ਮੁਕਾਬਲਾਤੀ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵੱਖ ਵੱਖ ਪਿੰਡਾਂ ਦੇ ਯੂਥ ਕਲੱਬਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਯੂਥ ਕਲੱਬਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਇਨਾਮਾਂ ਦੀ ਵੰਡ ਅਤੇ ਸਪੋਰਟਸ ਕਿਟਾਂ ਵੀ ਵੰਡੀਆਂ ਗਈਆਂ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਆਈਐੱਸਐੱਫ ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ ਸ਼ਾਮਿਲ ਹੋਏ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜੀਡੀ ਗੁਪਤਾ, ਐੱਨਐੱਸਐੱਸ ਕੋਆਰਡੀਨੇਟਰ ਲਵਕੇਸ਼ ਸਿੰਘ ਅਤੇ ਇਲਾਕੇ ਦੇ ਕਈ ਪਿੰਡਾਂ ਦੇ ਯੂਥ ਕਲੱਬਾਂ ਦੇ ਮੈਂਬਰ ਵੀ ਹਾਜ਼ਰ ਰਹੇ। ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਦਾ ਮਕਸਦ ਨੌਜਵਾਨਾਂ ਵਿਚ ਖੇਡ ਭਾਵਨਾ ਅਤੇ ਤੰਦਰੁਸਤ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ।