ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ
ਸਿਹਤ ਅਤੇ ਪਰਿਵਾਰ ਭਲਾਈ ਮੰਤ
Publish Date: Wed, 25 Feb 2026 04:25 PM (IST)
Updated Date: Thu, 26 Feb 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਅਨੁਸਾਰ ਡਾ. ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਨੇ ਟੀਕਾਕਰਨ ਸੈਸ਼ਨ ਦੌਰਾਨ ਟੀਕਿਆਂ ਦੀ ਸਹੀ ਸਟੋਰੇਜ਼ ਅਤੇ ਕੋਲਡ ਚੇਨ ਪ੍ਰਬੰਧ, ਟੀਕਾਕਰਨ ਦੀ ਸਹੀ ਤਕਨੀਕ, ਲੋੜੀਂਦੇ ਸਾਮਾਨ (ਸਰਿੰਜ, ਹੱਬ ਕਟਰ, ਐੱਮਸੀਪੀ ਕਾਰਡ ਆਦਿ ਦੀ ਉਪਲਬਧਤਾ, ਲਾਭਪਾਤਰੀਆਂ ਦੀ ਡਿਊ ਲਿਸਟ ਦੀ ਜਾਂਚ ਅਤੇ ਰਿਕਾਰਡ ਦੀ ਸੰਭਾਲ ਦੀ ਜਾਂਚ ਕੀਤੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਹਰ ਬੱਚੇ ਅਤੇ ਗਰਭਵਤੀ ਮਹਿਲਾ ਨੂੰ ਸਮੇਂ-ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਸੁਰੱਖਿਅਤ ਟੀਕਾਕਰਨ ਪ੍ਰਕਿਰਿਆ ਅਤੇ ਬਾਇਓ-ਮੈਡੀਕਲ ਵੇਸਟ ਦੀ ਸਹੀ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਸਿੰਗਲਾ ਨੇ ਕਿਹਾ ਕਿ ਸਪੋਰਟਿਵ ਸੁਪਰਵਿਜ਼ਨ ਦਾ ਮੁੱਖ ਉਦੇਸ਼ ਕਰਮਚਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨਾ, ਮੌਕੇ ’ਤੇ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਟੀਕਾਕਰਨ ਸੇਵਾਵਾਂ ਦੀ ਗੁਣਵੱਤਾ ਵਿਚ ਸੁਧਾਰ ਲਿਆਉਣਾ ਹੈ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਬੱਚਿਆਂ ਦਾ ਪੂਰਾ ਅਤੇ ਸਮੇਂ ਸਿਰ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਬਿਮਾਰੀਆਂ ਤੋਂ ਸੁਰੱਖਿਆ ਯਕੀਨੀ ਬਣਾਈ ਜਾਵੇ।