ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਸੰਪੰਨ ਭਾਰਤ ਸਰਕਾਰ ਦੀ ਮਿਨਿਸਟਰੀ
Publish Date: Fri, 28 Aug 2026 04:34 PM (IST)
Updated Date: Fri, 28 Aug 2026 04:37 PM (IST)
ਡਿਪਟੀ ਡੀਈਓ ਨੇ ਅਧਿਆਪਕਾਂ ਨੂੰ ਸਰਟੀਫਿਕੇਟ ਕੀਤੇ ਤਕਸੀਮ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਭਾਰਤ ਸਰਕਾਰ ਦੀ ਮਿਨਿਸਟਰੀ ਆਫ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਅਧੀਨ ਚੱਲ ਰਹੀ ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨੋਲਜੀ ਚੰਡੀਗੜ੍ਹ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਰਾਹੀਂ ਗ੍ਰੀਨ ਸਕੂਲ ਪ੍ਰੋਗਰਾਮ ਦੀ ਇਕ ਰੋਜ਼ਾ ਜ਼ਿਲ੍ਹਾ ਪਧਰੀ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੋਗਾ ਗੁਰਦਿਆਲ ਸਿੰਘ ਮਠਾੜੂ, ਜ਼ਿਲ੍ਹਾ ਕੋਆਰਡੀਨੇਟਰ ਈਈਪੀ ਡਾ ਦੀਪਕ ਸ਼ਰਮਾ ਸਟੇਟ ਵਾਰਡੀ ਦੀ ਅਗਵਾਈ ਹੇਠ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ ਜਿਸ ਦੌਰਾਨ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੇ ਸਰਕਾਰੀ, ਪ੍ਰਾਈਵੇਟ ਅਤੇ ਏਡਡ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਵੱਲੋਂ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਵਿਚ ਭਾਗ ਲਿਆ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ, ਟਿਕਾਊ ਜੀਵਨ ਸ਼ੈਲੀ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਿਦਿਆਰਥੀਆਂ ਦੀ ਵਾਤਾਵਰਨ ਸੁਰੱਖਿਆ ਵਿਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਮੋਗਾ ਜ਼ਿਲ੍ਹੇ ਦੀ ਈਈਪੀ ਟੀਮ ਵੱਲੋਂ ਆਈਐਸਐਫ ਕਾਲਜ ਆਫ ਫਾਰਮੇਸੀ ਮੋਗਾ ਦੇ ਡਾਇਰੈਕਟਰ ਡਾ ਜੇਡੀ ਗੁਪਤਾ ਅਤੇ ਪ੍ਰਿੰਸੀਪਲ ਰਾਜਕੁਮਾਰ ਨਰੰਗ ਨੂੰ ਪੌਦਾ ਭੇਂਟ ਕਰਦੇ ਹੋਏ ਕੀਤੀ ਗਈ। ਵਰਕਸ਼ਾਪ ਵਿਚ ਉਚੇਚੇ ਤੌਰ ਤੇ ਪੁੱਜੇ ਡਿਪਟੀ ਡੀਈਓ (ਸ) ਗੁਰਦਿਆਲ ਸਿੰਘ ਮਠਾੜੂ ਨੇ ਸ਼ਿਰਕਤ ਕਰਦਿਆਂ ਸਕੂਲਾਂ ਵਿਚ ਗ੍ਰੀਨ ਸਕੂਲ ਸੰਕਲਪ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਨੈਸ਼ਨਲ ਪੱਧਰ ਤੇ ਹੁੰਦੇ ਆਡਿਟ ਵਿਚ ਭਾਗ ਲੈਣ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਨਾਲ ਨਾਲ ਏਕ ਪੇੜ ਮਾ ਕੇ ਨਾਮ 5 ਮੁਹਿੰਮ 3.0 ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਅਜੈ ਪ੍ਰਕਾਸ਼, ਹੈੱਡਮਾਸਟਰ ਮੋਗਾ-2 ਰਮਨਦੀਪ ਕਪਿਲ, ਹੈੱਡਮਾਸਟਰ ਮੋਗਾ-1 ਯਾਦਵਿੰਦਰ ਸਿੰਘ, ਹੈੱਡ ਮਾਸਟਰ ਬਾਘਾਪੁਰਾਣਾ ਸਿਮਰਨਜੀਤ ਕੌਰ, ਹੈੱਡ ਮਿਸਟ੍ਰੈਸ ਧਰਮਕੋਟ-1 ਅਤੇ ਪਲਵਿੰਦਰ ਸਿੰਘ, ਸਹਾਇਕ ਬਲਾਕ ਕੋਆਰਡੀਨੇਟਰ ਮੋਗਾ ਜਤਿੰਦਰ, ਸਹਾਇਕ ਬਲਾਕ ਕੋਆਰਡੀਨੇਟਰ ਨਿਹਾਲ ਸਿੰਘ ਵਾਲਾ ਰੁਪਿੰਦਰ ਕੌਰ, ਸਹਾਇਕ ਬਲਾਕ ਕੋਆਰਡੀਨੇਟਰ ਮੋਗਾ-1 ਅਤੇ ਰਾਹੁਲ ਗੋਇਲ, ਸਹਾਇਕ ਬਲਾਕ ਕੋਆਰਡੀਨੇਟਰ ਬਾਘਾਪੁਰਾਣਾ ਹਾਜ਼ਰ ਸਨ। ਵਰਕਸ਼ਾਪ ਨੇ ਅਧਿਆਪਕਾਂ ਵਿਚ ਨਵਾਂ ਉਤਸ਼ਾਹ ਪੈਦਾ ਕਰਦਿਆਂ ਹਰਾ-ਭਰਾ ਸਕੂਲ, ਸਾਫ਼-ਸੁਥਰਾ ਵਾਤਾਵਰਨ ਅਤੇ ਜ਼ਿੰਮੇਵਾਰ ਵਿਦਿਆਰਥੀ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਪ੍ਰੋਗਰਾਮ ਦੇ ਅਖੀਰ ਵਿਚ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਗਰੀਨ ਸਕੂਲ ਪ੍ਰੋਗਰਾਮ ਟ੍ਰੇਨਿੰਗ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।