- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾਇਰ ੈਕਟਰ ਭਾਸ਼ਾ ਵਿਭਾਗ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਆਏ ਹੋਏ ਅਧਿਆਪਕਾਂ ਅਤੇ ਪ੍ਰਤੀਯੋਗੀਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੁਆਰਾ ਆਯੋਜਿਤ ਕੀਤੀ ਜਾਂਦੀ ਇਸ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਆਮ ਗਿਆਨ ਵਿਚ ਵਾਧਾ ਕਰਦਿਆਂ ਉਨ੍ਹਾਂ ਅੰਦਰ ਪੰਜਾਬ ਦੀ ਅਮੀਰ ਵਿਰਾਸਤ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਤਿੰਨ ਵਰਗਾਂ ਵਿਚ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਿਡਲ, ਸੈਕੰਡਰੀ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਵਰਗ ੳ ਮੁਕਾਬਲੇ ਵਿਚ ਜਸ਼ਨਦੀਪ ਕੌਰ, ਸਰਕਾਰੀ ਕੰਨਿਆ ਹਾਈ ਸਕੂਲ, ਪੱਤੋ ਹੀਰਾ ਸਿੰਘ, ਮੋਗਾ ਨੇ ਪਹਿਲਾ, ਸਿਮਰਨ ਕੌਰ, ਸਰਕਾਰੀ ਹਾਈ ਸਕੂਲ, ਕੋਟਲਾ ਮਿਹਰ ਸਿੰਘ, ਮੋਗਾ ਨੇ ਦੂਜਾ ਅਤੇ ਜਪਨੂਰ ਸਿੰਘ ਘਾਰੂ, ਸਰਕਾਰੀ ਸੀਨੀ. ਸੈਕੰ. ਸਕੂਲ, ਪੱਤੋ ਹੀਰਾ ਸਿੰਘ, ਮੋਗਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਰਗ ਮੁਕਾਬਲੇ ਵਿਚ ਦਿਸ਼ਾ ਰਾਣੀ, ਸਰਕਾਰੀ ਸੀਨੀ. ਸੈਕੰ. ਸਕੂਲ, ਪੱਤੋ ਹੀਰਾ ਸਿੰਘ ਨੇ ਪਹਿਲਾ, ਗੁਰਪ੍ਰੀਤ ਕੌਰ, ਸਰਕਾਰੀ ਹਾਈ ਸਕੂਲ, ਕੋਟਲਾ ਮਿਹਰ ਸਿੰਘ, ਮੋਗਾ ਨੇ ਦੂਜਾ ਅਤੇ ਨਵਨੀਤ ਕੌਰ, ਸਰਕਾਰੀ ਹਾਈ ਸਕੂਲ, ਕਾਲੇਕੇ, ਮੋਗਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਰਗ ਈ ਮੁਕਾਬਲੇ ਵਿਚ ਗਗਨਦੀਪ ਸਿੰਘ, ਡੀਐੱਮ ਕਾਲਜ, ਮੋਗਾ ਨੇ ਪਹਿਲਾ, ਹਰਮਨਪ੍ਰੀਤ ਕੌਰ, ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈੱਨ, ਲੋਪੋਂ, ਮੋਗਾ ਨੇ ਦੂਜਾ ਅਤੇ ਰਾਜਵੀਰ ਸਿੰਘ, ਲਾਲਾ ਲਾਜਪਤ ਰਾਏ ਸਰਕਾਰੀ, ਕਾਲਜ, ਢੁੱਡੀਕੇ, ਮੋਗਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਅਨੁਸ਼ਾਸਨ-ਬੱਧ ਢੰਗ ਨਾਲ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਗਏ ਅਤੇ ਸੀਨੀਅਰ ਸਹਾਇਕ ਨਵਦੀਪ ਸਿੰਘ ਅਤੇ ਚਿਮਨ ਲਾਲ, ਕਲਰਕ ਦੀ ਅਗਵਾਈ ਵਿਚ ਮੌਕੇ ਉੱਪਰ ਹੀ ਨਤੀਜਾ ਤਿਆਰ ਕਰਕੇ ਐਲਾਨਿਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਨਵੰਬਰ, 2026 ਦੌਰਾਨ ਮਨਾਏ ਜਾਣ ਵਾਲੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਅਧੀਨ ਰਾਜ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲੇ ਵਾਸਤੇ ਵੱਧ ਤੋਂ ਵੱਧ ਤਿਆਰੀ ਕਰਨ ਲਈ ਉਨ੍ਹਾਂ ਵੱਲੋਂ ਹੱਲ੍ਹਾ-ਸ਼ੇਰੀ ਦਿੱਤੀ ਗਈ।