- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਨਾਮਵਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਦੀਵਾਲੀ ਦਾ ਪਵਿੱਤਰ ਤਿਉਹਾਰ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਉਤਸਵਮਈ ਮਾਹੌਲ ’ਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਦੋਵਾਂ ਤਿਉਹਾਰਾਂ ਦੇ ਇਤਿਹਾਸ, ਧਾਰਮਿਕ ਮਹੱਤਵ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਜਾਣਕਾਰੀ ਸਾਂਝੀ ਕੀਤੀ। ਸਵੇਰ ਦੀ ਸਭਾ ਦੀ ਸ਼ੁਰੂਆਤ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਨਾਲ ਸਬੰਧਤ ਸੁੰਦਰ ਚਾਰਟ, ਜਾਣਕਾਰੀ ਭਰਪੂਰ ਲੇਖ ਅਤੇ ਰੰਗ-ਬਿਰੰਗੀਆਂ ਰੰਗੋਲੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਗਏ ਸਜਾਵਟੀ ਸਮਾਨ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਰੰਗ-ਬਿਰੰਗੇ ਦੀਵੇ, ਫੁੱਲਾਂ ਦੀਆਂ ਲੜੀਆਂ, ਝਾਲਰਾਂ, ਗ੍ਰੀਟਿੰਗ ਕਾਰਡ, ਮੋਮਬੱਤੀਆਂ ਅਤੇ ਹੋਰ ਆਕਰਸ਼ਕ ਸਜਾਵਟੀ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਕੁਦਰਤ ਵਿੱਚ ਆਉਣ ਵਾਲੇ ਰੁੱਤਾਂ ਦੇ ਬਦਲਾਅ ਨਾਲ ਵੀ ਜੁੜਿਆ ਹੋਇਆ ਹੈ। ਇਸ ਸਮੇਂ ਗਰਮੀ ਦੀ ਰੁੱਤ ਦਾ ਅੰਤ ਹੁੰਦਾ ਹੈ ਅਤੇ ਸਰਦੀ ਦੀ ਸ਼ੁਰੂਆਤ ਹੁੰਦੀ ਹੈ। ਇਸ ਮੌਕੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਸਟਾਫ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਤਿਉਹਾਰ ਦੀ ਖੁਸ਼ੀ ਮਨਾਉਂਦੇ ਹੋਏ ਵਾਤਾਵਰਨ ਦੀ ਸੁਰੱਖਿਆ ਨੂੰ ਵੀ ਪਹਿਲ ਦੇਣੀ ਚਾਹੀਦੀ ਹੈ। ਅੰਤ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।