- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਸਿੱਖਿਆ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਡਾਇਰੈਕਟਰ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਹ ਪਵਿੱਤਰ ਦਿਹਾੜਾ ਸਾਨੂੰ ਮਨੁੱਖਤਾ, ਆਜ਼ਾਦੀ ਅਤੇ ਦੂਜਿਆਂ ਦੀ ਸਹਾਇਤਾ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਸਕੂਲ ਦੇ ਵਿਹੜੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤਿਉਹਾਰਾਂ ਦੀ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਪਿਆਰ, ਸਦਭਾਵਨਾ ਅਤੇ ਉਤਸ਼ਾਹ ਨਾਲ ਤਿਉਹਾਰ ਮਨਾਉਣ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।