- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੋਲੀ ਹਾਰਟ ਸਕੂਲ ਅਜੀਤਵਾਲ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ’ਤੇ ਸਕੂਲ ਪਰਿਸਰ ਨੂੰ ਰੰਗ-ਬਿਰੰਗੀਆਂ ਲਾਈਟਾਂ, ਛੋਟੇ-ਛੋਟੇ ਦੀਵਿਆਂ ਅਤੇ ਸੁੰਦਰ ਰੰਗੋਲੀਆਂ ਨਾਲ ਬਹੁਤ ਹੀ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ। ਸਮਾਗਮ ਦੀ ਸ਼ੁਰੂਆਤ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਲਾਸਾਨੀ ਯਾਦ ਵਿਚ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਧਾਰਮਿਕ ਸ਼ਬਦ ਗਾਇਨ ਕਰਕੇ ਪੂਰੇ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਇਸ ਉਪਰੰਤ ਸਕੂਲ ਵਿੱਚ ਵੱਖ-ਵੱਖ ਅੰਤਰ-ਹਾਊਸ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਰੰਗੋਲੀ ਬਣਾਉਣਾ, ਦੀਵਾ ਅਤੇ ਮੋਮਬੱਤੀ ਸਜਾਉਣਾ, ਕਾਰਡ ਮੇਕਿੰਗ ਅਤੇ ਪੂਜਾ ਥਾਲੀ ਸਜਾਉਣਾ ਸ਼ਾਮਲ ਸਨ। ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਇੱਕ ਤੋਂ ਵੱਧ ਕੇ ਇੱਕ ਸੁੰਦਰ ਕਲਾਕ੍ਰਿਤੀਆਂ ਤਿਆਰ ਕੀਤੀਆਂ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸ਼ੁਭਾਸ਼ ਪਲਤਾ ਅਤੇ ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਰਮਨ ਅਰੋੜਾ ਜੀ ਅਤੇ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਵਿਦਿਆਰਥੀਆਂ ਨੂੰ ਹਰੀ ਗ੍ਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਸਮਾਗਮ ਦੇ ਅੰਤ ਵਿਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਿਚ ਮਿਠਾਈਆਂ ਵੰਡੀਆਂ ਗਈਆਂ ਅਤੇ ਸਾਰਿਆਂ ਨੇ ਇੱਕ-ਦੂਜੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।