- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ,

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ,ਕੋਟ ਈਸੇ ਖਾਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਦੌਰਾਨ ਬੱਚਿਆਂ ਵੱਲੋਂ ਦੀਵਾਲੀ ਦੀ ਰਾਤ ਨੂੰ ਦੀਵੇ ਬਾਲਣ ਸ਼ਬਦ ਗਾਇਨ ਕੀਤਾ ਗਿਆ।ਇਸ ਉਪਰੰਤ ਮੈਡਮ ਗੁਰਸ਼ਰਨ ਕੌਰ ਵੱਲੋਂ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਇਹ ਦਿਹਾੜਾ ਸਾਨੂੰ ਆਜ਼ਾਦੀ, ਇਨਸਾਫ਼ ਅਤੇ ਦੂਜਿਆਂ ਦੀ ਮਦਦ ਕਰਨ ਦਾ ਸੰਦੇਸ਼ ਦਿੰਦਾ ਹੈ।ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਭੰਗੜੇ ਅਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਮੈਡਮ ਨੇਹਾ ਅਤੇ ਮੈਡਮ ਜੋਤੀ ਸਿਆਲ ਵੱਲੋਂ ਵੀ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਨੂੰ ਖੁਸ਼ੀਆਂ, ਪਿਆਰ ਅਤੇ ਆਪਸੀ ਭਾਈਚਾਰੇ ਨਾਲ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਦੀਵਾਲੀ ਦੇ ਮੌਕੇ ਵਿਦਿਆਰਥੀਆਂ ਵੱਲੋਂ ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਬਹੁਤ ਹੀ ਸੁੰਦਰ ਪ੍ਰਦਰਸ਼ਨ ਕੀਤਾ।ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਵੱਲੋਂ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀ ਅਸਲ ਮਹੱਤਤਾ ਸਮਝਣ, ਆਪਸੀ ਪਿਆਰ ਅਤੇ ਸਾਂਝ ਬਣਾਈ ਰੱਖਣ ਅਤੇ ਸੁਰੱਖਿਅਤ ਢੰਗ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਰਮਨਜੀਤ ਕੌਰ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੁੜੇ ਰਹਿਣ ਅਤੇ ਤਿਉਹਾਰਾਂ ਨੂੰ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ।