- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸਐੱਫਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਮੋਗਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਨਾਲ ਹੋਈ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਦੀਵਾਲੀ ਦੇ ਤਿਉਹਾਰ ਨਾਲ ਸਬੰਧਤ ਗੀਤ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਦੀਵਾਲੀ ਦੇ ਇਤਿਹਾਸ, ਧਾਰਮਿਕ ਮਹੱਤਤਾ ਅਤੇ ਆਪਸੀ ਪਿਆਰ ਤੇ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਕਲਾਸ ਸਜਾਵਟ ਮੁਕਾਬਲਾ ਕਰਵਾਇਆ ਗਿਆ। ਇਸ ਦੇ ਨਾਲ ਹੀ ਸਕੂਲ ਦੇ ਚਾਰੋਂ ਹਾਊਸਾਂ ਵਿਚਕਾਰ ਰੰਗੋਲੀ ਬਣਾਉਣ ਦਾ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਕਲਾ ਅਤੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਮੋਮਬੱਤੀ ਬਣਾਉਣ, ਦੀਵਾ ਸਜਾਉਣ ਅਤੇ ਗ੍ਰੀਟਿੰਗ ਕਾਰਡ ਤਿਆਰ ਕਰਨ ਦੀਆਂ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤਾਂ ਦਾ ਅਨਿੱਖੜਵਾਂ ਹਿੱਸਾ ਹਨ। ਇਸ ਉਪਰੰਤ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਵੱਲੋਂ ਸਮੂਹ ਸਟਾਫ਼ ਦੇ ਨਾਲ ਮਿਲ ਕੇ ਮਾਤਾ ਲਕਸ਼ਮੀ ਜੀ ਦੀ ਪੂਜਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਸੁੰਦਰ ਤੋਹਫ਼ੇ ਭੇਟ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਤਿਉਹਾਰਾਂ ਦੀਆਂ ਖੁਸ਼ੀਆਂ ਮਨਾਉਂਦੇ ਸਮੇਂ ਕੁਦਰਤ ਅਤੇ ਵਾਤਾਵਰਣ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪਟਾਕਿਆਂ ਤੋਂ ਪਰਹੇਜ਼ ਕਰਦਿਆਂ ਪ੍ਰਦੂਸ਼ਣ ਰਹਿਤ ਅਤੇ ਹਰਿਆਲੀ ਭਰਪੂਰ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਹਵਾ ਅਤੇ ਆਵਾਜ਼ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ ਅਤੇ ਹਰ ਕੋਈ ਸੁਰੱਖਿਅਤ ਮਾਹੌਲ ਵਿੱਚ ਤਿਉਹਾਰ ਦੀਆਂ ਖੁਸ਼ੀਆਂ ਮਾਣ ਸਕੇ।