- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਦੇ ਸਬ ਸੈਂਟਰ

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਚੜਿੱਕ : ਸਿਹਤ ਵਿਭਾਗ ਦੇ ਸਬ ਸੈਂਟਰ ਰਾਮੂੰਵਾਲਾ ਨਵਾਂ ਵਾਸਤੇ ਗੁਰਮਿਲਾਪ ਸਿੰਘ ਕਨੇਡਾ ਸਪੁੱਤਰ ਸਵਰਗਵਾਸੀ ਸੰਦੀਪ ਸਿੰਘ ਸੋਨੀ ਵੱਲੋਂ ਆਪਣੇ ਤਾਇਆ ਰਮਨਦੀਪ ਸਿੰਘ ਰਮਨਾ ਜੋ ਕਿ ਪਿਛਲੇ ਦਿਨੀ ਸਵਰਗਵਾਸ ਹੋ ਗਏ ਸਨ ਦੀ ਯਾਦ ਵਿੱਚ ਪੰਜ ਹਜ਼ਾਰ ਰੁਪਈਏ ਦੀ ਰਾਸ਼ੀ ਦਾਨ ਕੀਤੀ ਗਈ ਹੈ। ਇਹ ਰਾਸ਼ੀ ਗੁਰਮੀਤ ਸਿੰਘ ਕਾਕਾ ਨੰਬਰਦਾਰ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਕਿਰਨਦੀਪ ਕੌਰ ਤੇ ਕਮਿਊਨਿਟੀ ਹੈਲਥ ਅਫਸਰ ਰਮਨਦੀਪ ਕੌਰ ਨੂੰ ਸੌਂਪੀ ਗਈ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਕਿਰਨਦੀਪ ਕੌਰ ਤੇ ਕਮਿਊਨਿਟੀ ਹੈਲਥ ਅਫਸਰ ਰਮਨਦੀਪ ਕੌਰ ਨੇ ਇਸ ਦਾਨ ਲਈ ਗੁਰਮਿਲਾਪ ਸਿੰਘ ਕਨੇਡਾ ਤੇ ਸਮੂਹ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਮੀਤ ਸਿੰਘ ਕਾਕਾ ਨੰਬਰਦਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਗੋਗੀ ਵੱਲੋਂ ਆਪਣੇ ਪਿਤਾ ਸਵਰਗੀ ਕਰਮਜੀਤ ਸਿੰਘ ਦੀ ਯਾਦ ਵਿੱਚ ਤੇ ਕੁਲਜਿੰਦਰ ਸਿੰਘ ਵੱਲੋਂ ਵੀ ਮਾਤਾ ਅਮਰਜੀਤ ਕੌਰ ਦੀ ਯਾਦ ਵਿੱਚ ਰਾਸ਼ੀ ਦਾਨ ਕੀਤੀ ਗਈ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਕਿਰਨਦੀਪ ਕੌਰ, ਕਮਿਊਨਿਟੀ ਹੈਲਥ ਅਫਸਰ ਰਮਨਦੀਪ ਕੌਰ, ਗੁਰਮੀਤ ਸਿੰਘ ਕਾਕਾ ਨੰਬਰਦਾਰ, ਕੁਲਵਿੰਦਰ ਕੌਰ ਮੈਂਬਰ ਪੰਚਾਇਤ, ਅਰਵਿੰਦਰ ਕੌਰ, ਜਸਵਿੰਦਰ ਕੌਰ, ਸੁਮਨਜੀਤ ਕੌਰ, ਜਸਪ੍ਰੀਤ ਕੌਰ ਆਸ਼ਾ ਵਰਕਰਾਂ ਹਾਜ਼ਰ ਸਨ।