ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸਐੱਮਓ
ਪੰਜਾਬ ਸਰਕਾਰ ਨੇ ਸਿਹਤ ਵਿਚ ਦਿੱਤੀਆਂ
Publish Date: Thu, 19 Mar 2026 04:45 PM (IST)
Updated Date: Fri, 20 Mar 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਸਰਕਾਰ ਨੇ ਸਿਹਤ ਵਿਚ ਦਿੱਤੀਆਂ ਤਰੱਕੀਆਂ ਦੌਰਾਨ ਜ਼ਿਲ੍ਹਾ ਮੋਗਾ ਦੇ ਵਿਚ ਡਰੋਲੀ ਭਾਈ ਸੀਐੱਚਸੀ ਵਿਚ ਨਵੇਂ ਤੌਰ ’ਤੇ ਤਾਇਨਾਤ ਹੋਏ ਐੱਸਐੱਮਓ ਡਾ. ਗਗਨਦੀਪ ਸਿੰਘ ਸਿੱਧੂ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਟਾਫ਼ ਮੈਂਬਰਾਂ ਨੇ ਡਾ. ਸਿੱਧੂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਦੇ ਹੋਏ ਉਨ੍ਹਾਂ ਦੀ ਆਮਦ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਹਸਪਤਾਲ ਵਿਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ। ਇਸ ਮੌਕੇ ਡਾ. ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਸਟਾਫ਼ ਦੇ ਸਹਿਯੋਗ ਨਾਲ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਵੇਂ ਐੱਸਐੱਮਓ ਦਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਡਾ. ਗਗਨਦੀਪ ਸਿੰਘ ਸਿੱਧੂ ਹੱਡੀਆਂ ਦੇ ਰੋਗਾਂ ਦੇ ਮਾਹਿਰ ਵਜੋਂ ਆਪਣੀਆਂ ਸੇਵਾਵਾਂ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਖੇ ਨਿਭਾ ਰਹੇ ਸਨ। ਡਾ. ਸਿੱਧੂ ਦੇ ਐੱਸਐੱਮਓ ਬਣ ਜਾਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ।