ਕਾਨਫਰੰਸ ਦੀ ਸਫਲਤਾ ਲਈ ਕੀਤਾ ਵਰਕਰਾਂ ਦਾ ਧੰਨਵਾਦ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ
Publish Date: Thu, 15 Jan 2026 04:05 PM (IST)
Updated Date: Fri, 16 Jan 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮਾਘੀ ਦੇ ਪਾਵਨ ਮੌਕੇ ‘ਤੇ ਸ਼੍ਰੀ ਮੁਕਤਸਰ ਸਾਹਿਬ ਵਿਚ ਕਰਵਾਏ ਸੂਬਾ ਪੱਧਰੀ ਰਾਜਨੀਤਿਕ ਸੰਮੇਲਨ ਨੂੰ ਸਫਲ ਬਣਾਉਣ ਲਈ ਭਾਜਪਾ ਦੇ ਸਾਰੇ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਘੀ ਦੇ ਮੌਕੇ ‘ਤੇ ਪਹਿਲੀ ਵਾਰ ਭਾਜਪਾ ਵੱਲੋਂ ਸੁਤੰਤਰ ਤੌਰ ’ਤੇ ਇਸ ਤਰ੍ਹਾਂ ਦੀ ਵਿਸ਼ਾਲ ਰਾਜਨੀਤਿਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਜੋ ਹਰ ਪੱਖੋਂ ਬਹੁਤ ਹੀ ਸਫ਼ਲ ਅਤੇ ਇਤਿਹਾਸਕ ਰਿਹਾ। ਡਾ. ਹਰਜੋਤ ਕਮਲ ਨੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸਮੁੱਚੀ ਜ਼ਿਲ੍ਹਾ ਭਾਜਪਾ ਟੀਮ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਦਿਨ ਰਾਤ ਇਕ ਕਰਕੇ ਲੋਕਾਂ ਨੂੰ ਭਾਜਪਾ ਦੀ ਇਸ ਰੈਲੀ ਵਿਚ ਜਾਣ ਲਈ ਪ੍ਰੇਰਿਤ ਕੀਤਾ। ਡਾ. ਹਰਜੋਤ ਕਮਲ ਨੇ ਦੱਸਿਆ ਕਿ ਇਸ ਸੰਮੇਲਨ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਕਾਰਜਕਰਤਾਵਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਖ਼ਾਸ ਤੌਰ ‘ਤੇ ਮੋਗਾ ਜ਼ਿਲ੍ਹੇ ਤੋਂ ਵੱਡੀ ਸੰਖਿਆ ਵਿਚ ਭਾਜਪਾ ਕਾਰਜਕਰਤਾਵਾਂ ਦੀ ਹਾਜ਼ਰੀ ਨੇ ਇਹ ਸਪਸ਼ਟ ਕਰ ਦਿੱਤਾ ਕਿ ਪਾਰਟੀ ਪ੍ਰਤੀ ਲੋਕਾਂ ਅਤੇ ਕਾਰਜਕਰਤਾਵਾਂ ਦਾ ਉਤਸ਼ਾਹ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਗਾ ਤੋਂ ਵੱਡੀ ਗਿਣਤੀ ਵਿਚ ਕਾਰਜਕਰਤਾਵਾਂ ਦਾ ਪਹੁੰਚਣਾ ਭਾਜਪਾ ਦੀਆਂ ਨੀਤੀਆਂ, ਨੇਤ੍ਰਿਤਵ ਅਤੇ ਵਿਚਾਰਧਾਰਾ ’ਤੇ ਵਧਦੇ ਭਰੋਸੇ ਦਾ ਪ੍ਰਤੀਕ ਹੈ। ਜ਼ਿਲ੍ਹਾ ਪ੍ਰਧਾਨ ਨੇ ਸੰਮੇਲਨ ਵਿਚ ਸ਼ਾਮਲ ਹਰ ਇਕ ਕਾਰਜਕਰਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੀ ਜੋਸ਼, ਉਰਜਾ ਅਤੇ ਸਮਰਪਣ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਵੇਗਾ। ਉਨ੍ਹਾਂ ਕਾਰਜਕਰਤਾਵਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਉਤਸ਼ਾਹ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਜੁਟੇ ਰਹਿਣ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਸਕੇ। ਡਾ. ਹਰਜੋਤ ਕਮਲ ਨੇ ਅੱਗੇ ਕਿਹਾ ਕਿ ਭਾਜਪਾ ਦਾ ਉਦੇਸ਼ ਸਿਰਫ਼ ਸੱਤਾ ਪ੍ਰਾਪਤ ਕਰਨਾ ਨਹੀਂ, ਸਗੋਂ ਪੰਜਾਬ ਦੀ ਗੁੰਮ ਹੋ ਚੁੱਕੀ ਖੁਸ਼ਹਾਲੀ, ਗੌਰਵ ਅਤੇ ਵੈਭਵ ਨੂੰ ਮੁੜ ਸਥਾਪਿਤ ਕਰਨਾ ਹੈ। ਸੂਬੇ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ, ਵਪਾਰੀਆਂ ਅਤੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਪੰਜਾਬ ਵਿੱਚ ਲਗਾਤਾਰ ਸਕਾਰਾਤਮਕ ਅਤੇ ਰਚਨਾਤਮਕ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਭਾਜਪਾ ਦੀ ਇਸ ਵਿਕਾਸ-ਕੇਂਦਰਿਤ ਸੋਚ ਨੂੰ ਸਵੀਕਾਰੇਗੀ ਅਤੇ ਪਾਰਟੀ ਨੂੰ ਹੋਰ ਵੱਧ ਲੋਕ ਸਮਰਥਨ ਮਿਲੇਗਾ।