ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਡਾ. ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਅਹੁਦਾ ਸੰਭਾਲਣ ਮੌਕੇ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਕੀਤੀ। ਸਮੂਹ ਸਟਾਫ਼ ਨੂੰ ਉਨ੍ਹਾਂ ਟੀਮ ਦੀ ਤਰ੍ਹਾਂ ਕੰਮ ਕਰ ਕੇ ਕਿਸਾਨਾਂ ਨੂੰ ਸੁਚੱਜੇ ਤਰੀਕੇ ਨਾਲ ਖੇਤੀਬਾੜੀ ਸਕੀਮਾਂ ਦਾ ਲਾਹਾ ਦਿਵਾਉਣ ਅਤੇ ਸਮੇਂ-ਸਮੇਂ 'ਤੇ ਸੀਜ਼ਨਲ ਜਾਗਰੂਕਤਾ ਸਰਗਰਮੀਆਂ ਚਾਲੂ ਰੱਖਣ ਲਈ ਪੇ੍ਰਿਤ ਕੀਤਾ।

ਉਨ੍ਹਾਂ ਕਿਹਾ ਕਿ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ।

ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਅਫਸਰ (ਸਦਰਮੁਕਾਮ) ਡਾ. ਸੁਖਰਾਜ ਕੌਰ ਮੋਗਾ, ਖੇਤੀਬਾੜੀ ਅਫਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ, ਖੇਤੀਬਾੜੀ ਅਫਸਰ ਨਿਹਾਲ ਸਿੰਘ ਵਾਲਾ ਡਾ. ਗੁਰਪ੍ਰਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਨਵਦੀਪ ਸਿੰਘ ਬਾਘਾਪੁਰਾਣਾ, ਖੇਤੀ ਵਿਕਾਸ ਅਫਸਰ ਡਾ. ਗੁਰਮਿੰਦਰ ਸਿੰਘ, ਡਾ. ਧਰਮਵੀਰ ਸਿੰਘ ਆਦਿ ਹਾਜ਼ਰ ਸਨ।