ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ
Publish Date: Mon, 16 Mar 2026 03:48 PM (IST)
Updated Date: Tue, 17 Mar 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਮੋਗਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਮੋਗਾ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਨੂੰ ਕਿਹਾ ਗਿਆ। ਇਸ ਮੌਕੇ ਡਾਕਟਰ ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਜਸਜੀਤ ਕੌਰ ਜ਼ਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ ਮੋਗਾ, ਹਰਜਿੰਦਰ ਕੌਰ ਬੀਈਈ ਓਮ ਅਰੋੜਾ ਅਤੇ ਅਮਨਦੀਪ ਕੌਰ ਸਟੈਨੋ ਵੀ ਹਾਜ਼ਰ ਸਨ। ਇਸ ਦੌਰਾਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਸਿਹਤ ਸਬੰਧੀ ਯੋਜਨਾਵਾਂ ਨੂੰ ਜ਼ਿਲ੍ਹੇ ਦੇ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਾਡਾ ਸਾਂਝਾ ਫਰਜ਼ ਹੈ। ਇਸ ਮੌਕੇ ਮੌਜੂਦ ਸਟਾਫ਼ ਮੈਂਬਰਾਂ ਨੇ ਡਾ. ਰਮਨਦੀਪ ਸਿੰਗਲਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ।