ਲਿਖਾਰੀ ਸਾਹਿਤ ਸਭਾ ਝੱਤਰੇ ਵੱਲੋਂ ਡਾ. ਸਾਧੂ ਰਾਮ ਲੰਗੇਆਣਾ ਦਾ ਸਨਮਾਨ
ਸਾਹਿਤ ਸਭਾ ਬਾਘਾਪੁਰਾਣਾ ਦੇ ਪ੍ਰਧਾਨ
Publish Date: Tue, 10 Mar 2026 03:54 PM (IST)
Updated Date: Wed, 11 Mar 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਾਘਾਪੁਰਾਣਾ: ਸਾਹਿਤ ਸਭਾ ਬਾਘਾਪੁਰਾਣਾ ਦੇ ਪ੍ਰਧਾਨ ਹਾਸ ਵਿਅੰਗ ਦੇ ਖੇਤਰ ਵਿਚ ਚਰਚਿਤ ਵਿਅੰਗਕਾਰ ਅਤੇ ਉੱਘੇ ਬਾਲ ਸਾਹਿਤ ਲੇਖਕ ਡਾ. ਸਾਧੂ ਰਾਮ ਲੰਗੇਆਣਾ ਦਾ ਲਿਖਾਰੀ ਸਾਹਿਤ ਸਭਾ ਝੱਤਰੇ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਭਾ ਦੇ ਪ੍ਰਧਾਨ ਜਗਜੀਤ ਸਿੰਘ ਝੱਤਰਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਕਵੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਕੰਵਲਜੀਤ ਭੋਲਾ ਲੰਡੇ ਵੱਲੋਂ ਡਾ. ਸਾਧੂ ਰਾਮ ਲੰਗੇਆਣਾ ਦੇ ਸਾਹਿਤਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਲੇਖਕ ਹੁਣ ਤੱਕ 10 ਕਿਤਾਬਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿਚ ਪਾ ਚੁੱਕਿਆ ਹੈ। ਇਸ ਤੋਂ ਇਲਾਵਾ ਦੋ ਬਾਲ ਸਾਹਿਤ ਨਾਲ ਸਬੰਧਤ ਪੁਸਤਕਾਂ ‘ਦਾਦੀ ਮਾਂ’ (ਕਾਵਿ ਪੁਸਤਕ) ਅਤੇ ‘ਭੂਤਾਂ ਦੇ ਸਿਰਨਾਵੇਂ’ ਨਾਵਲ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਵਾਸਤੇ ਪ੍ਰਮਾਣਿਤ ਕੀਤਾ ਗਿਆ ਹੈ। ਇਸ ਦੌਰਾਨ ਸਭਾ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਲੋਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਾਹਿਤਕਾਰ ਡਾ. ਸਾਧੂ ਰਾਮ ਲੰਗੇਆਣਾ ਨੇ ਕਿਹਾ ਕਿ ਲੇਖਕਾਂ ਵੱਲੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਵਾਸਤੇ ਲਿਖਿਆ ਸਾਹਿਤ ਕਦੇ ਵੀ ਪੁਰਾਣਾ ਨਹੀਂ ਹੁੰਦਾ। ਉਨ੍ਹਾਂ ਮਿਸਾਲ ਪੇਸ਼ ਕਰਦਿਆਂ ਕਿਹਾ ਕਿ ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜੋ ਉਨ੍ਹਾਂ ਦੀਆਂ ਪੁਸਤਕਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ’ਚੋਂ ਇਕ ਸਭ ਤੋਂ ਪਹਿਲੀ ਪੁਸਤਕ ਦਾਦੀ ਮਾਂ ਤਕਰੀਬਨ 16 ਸਾਲ ਪਹਿਲਾਂ ਪ੍ਰਕਾਸ਼ਿਤ ਹੋਈ ਸੀ ਅਤੇ ਨਾਵਲ ਦੋ ਸਾਲ ਪਹਿਲਾਂ ਪ੍ਰਕਾਸ਼ਿਤ ਹੋਇਆ ਸੀ। ਇਸ ਦੌਰਾਨ ਕਵੀ ਦਰਬਾਰ ’ਚ ਹਰੀਦਾਸ ਚੌਹਾਨ, ਸੁਖਰਾਜ ਜੀਰਾ, ਜਗਦੀਸ਼ ਪ੍ਰੀਤਮ, ਗੁਰਸੇਵਕ ਸਿੰਘ ਖਜਾਨਚੀ, ਜਸਵੰਤ ਜੱਸੀ, ਆਤਮਾ ਸਿੰਘ ਆਲਮਗੀਰ, ਸੁਖਜਿੰਦਰ ਸਿੰਘ ਜਨਰਲ ਸਕੱਤਰ, ਦਲਜੀਤ ਸਿੰਘ ਪੱਧਰੀ, ਧਰਮਜੀਤ ਸਿੰਘ ਘੱਲ ਕਲਾਂ, ਪ੍ਰਿਤਪਾਲ ਸਿੰਘ ਸੰਧੂ, ਇਕਬਾਲ ਸਿੰਘ ਮਨਾਵਾ, ਸਰਬਜੀਤ ਸਿੰਘ ਢਿੱਲੋਂ ਪੱਧਰੀ, ਸੁਖਜਿੰਦਰ ਸਿੰਘ ਝੱਤਰਾ, ਕੈਪਟਨ ਜਸਵੰਤ ਸਿੰਘ ਪੰਡੋਰੀ, ਨੇਕ ਸਿੰਘ, ਸੁਖਚੈਨ ਸਿੰਘ ਠੱਠੀ ਭਾਈ, ਜਸਵੰਤ ਸਿੰਘ ਸਿੱਧੂ ਬਾਘਾਪੁਰਾਣਾ, ਅਰਸ਼ਦੀਪ ਸ਼ਰਮਾਂ ਲੰਗੇਆਣਾ, ਕੰਵਲਜੀਤ ਭੋਲਾ ਲੰਡੇ, ਜਸਵਿੰਦਰ ਸਿੰਘ, ਸੋਨੀ ਮੋਗਾ, ਪ੍ਰਦੀਪ ਸਿੱਧੂ ਅਲੀਪੁਰ, ਬਲਵਿੰਦਰ ਸਿੰਘ ਬਿੱਲਾ ਅਤੇ ਜੱਗਾ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਜਸਵੀਰ ਸ਼ਰਮਾ ਦੱਦਾਹੂਰ ਵੱਲੋਂ ਬਾਖ਼ੂਬੀ ਨਿਭਾਈ ਗਈ।