- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਹਿਰ ਦੀ ਇਕ ਮੋਹਰੀ ਵਿੱਦਿਅਕ ਸੰਸਥਾ ਵਿਖੇ ਅੱਜ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ, ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ, ਸੁਨੀਤਾ ਗਰਗ ਦੀ ਅਗਵਾਈ ਹੇਠ ਐਲਾਨੇ ਗਏ। ਨਤੀਜਿਆਂ ਦੀ ਘੋਸ਼ਣਾ ਦੇ ਮੌਕੇ ’ਤੇ ਸਕੂਲ ਦੇ ਅਤਿ-ਆਧੁਨਿਕ ਥੀਏਟਰ ਵਿਚ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ। ਇਸ ਸਾਲ ਦੇ ਨਤੀਜਿਆਂ ਵਿਚ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਹਰ ਵਰਗ ਅਤੇ ਕਲਾਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਈ ਜਮਾਤਾਂ ਵਿਚ 10 ਤੋਂ 15 ਪ੍ਰਤੀਸ਼ਤ ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਦਾ ਸੰਪੂਰਨ ਸਕੋਰ ਪ੍ਰਾਪਤ ਕੀਤਾ, ਜਦਕਿ ਦੂਜੀ ਅਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲਿਆਂ ਨੇ ਬਹੁਤ ਜ਼ਿਆਦਾ ਉੱਚ ਸਕੋਰ ਪ੍ਰਾਪਤ ਕੀਤੇ ਭਾਵ 99.9% ਅਤੇ 99.4% ਵਰਗੇ ਪੱਧਰ ’ਤੇ ਪਹੁੰਚ ਗਏ। ਇਸ ਤੋਂ ਇਲਾਵਾ ਹਰ ਜਮਾਤ ਵਿਚ 5 ਤੋਂ 7 ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਈ ਵਿਦਿਆਰਥੀਆਂ ਨੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਯੋਗਤਾ ਸਾਬਤ ਕੀਤੀ। ਪ੍ਰੋਗਰਾਮ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਟੇਜ ’ਤੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ’ਤੇ ਪ੍ਰੋਗਰਾਮ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਸੁਨੀਲ ਗਰਗ ਐਡਵੋਕੇਟ ਅਤੇ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਸਕੂਲ ਵਿਚ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੈ ਸਗੋਂ ਇੱਥੇ ਬੱਚਿਆਂ ਵਿਚ ਕਦਰਾਂ-ਕੀਮਤਾਂ, ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਹੁਨਰ ਅਤੇ ਨੈਤਿਕ ਸਿਧਾਂਤਾਂ ਨੂੰ ਪੈਦਾ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।