- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਡਾ. ਸੈਫੁਦੀਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਹਰਸ਼ਿਤ ਅਰੋੜਾ ਜਮਾਤ 5ਵੀਂ-ਏ ਨੇ ਅੰਡਰ-11 ਵਰਗ ਵਿਚ ਜ਼ਿਲ੍ਹਾ ਪੱਧਰ ’ਤੇ ਹੋਏ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ (ਸਿਲਵਰ ਮੈਡਲ) ਹਾਸਲ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਮੋਗਾ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਹਰਸ਼ਿਤ ਦੇ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ ’ਤੇ ਉਸ ਦੀ ਚੋਣ ਹੁਣ ਰਾਜ ਪੱਧਰੀ ਸਕੇਟਿੰਗ ਮੁਕਾਬਲੇ ਲਈ ਹੋਈ ਹੈ। ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਖ਼ਤ ਮੁਕਾਬਲਿਆਂ ਦੌਰਾਨ ਹਰਸ਼ਿਤ ਅਰੋੜਾ ਨੇ ਆਪਣੀ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਰਸ਼ਿਤ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲੇ ਵਿਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਹਰਸ਼ਿਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਰਾਜ ਪੱਧਰੀ ਮੁਕਾਬਲੇ ਲਈ ਚੁਣੇ ਜਾਣ ’ਤੇ ਹਰਸ਼ਿਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਵੀ ਹਰਸ਼ਿਤ ਅਰੋੜਾ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਉਚਿਤ ਮੰਚ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਕੂਲ ਪ੍ਰਬੰਧਨ ਨੇ ਹਰਸ਼ਿਤ ਦੇ ਮਾਪਿਆਂ ਅਤੇ ਉਸ ਦੇ ਕੋਚਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਸਫਲਤਾ ਪਿੱਛੇ ਉਸ ਦੇ ਮਾਪਿਆਂ, ਅਧਿਆਪਕਾਂ ਅਤੇ ਕੋਚਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਸਕੂਲ ਪਰਿਵਾਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਰਸ਼ਿਤ ਰਾਜ ਪੱਧਰੀ ਸਕੇਟਿੰਗ ਮੁਕਾਬਲੇ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਹੋਰ ਰੌਸ਼ਨ ਕਰੇਗਾ।