ਡਾ. ਸੈਫੂਦੀਨ ਕਿਚਲੂ ਸਕੂਲ ’ਚ ਫਰੈਸ਼ਰ ਪਾਰਟੀ ਕਰਵਾਈ
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ
Publish Date: Mon, 20 Apr 2026 03:50 PM (IST)
Updated Date: Tue, 21 Apr 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੀ ਅਗਵਾਈ ਹੇਠ ਅੱਜ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਨਰਸਰੀ, ਐੱਲਕੇਜੀ ਅਤੇ ਯੂਕੇਜੀ ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇਕ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਬਹੁਤ ਹੀ ਮਨਮੋਹਕ ਅਤੇ ਯਾਦਗਾਰੀ ਸਾਬਤ ਹੋਇਆ। ਪ੍ਰੋਗਰਾਮ ਦੌਰਾਨ ਛੋਟੇ ਬੱਚਿਆਂ ਨੇ ਆਪਣੇ ਮਨਮੋਹਕ ਪ੍ਰਦਰਸ਼ਨਾਂ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਮੁੰਡੇ ਅਤੇ ਕੁੜੀਆਂ ਗਿੱਧਾ ਅਤੇ ਭੰਗੜੇ ਲਈ ਸਜੇ ਹੋਏ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਬਹੁਤ ਹੀ ਸੁੰਦਰ ਅਤੇ ਮਨਮੋਹਕ ਲੱਗ ਰਹੇ ਸਨ। ਸਕੂਲ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਸੰਸਥਾ ਸ਼ੁਰੂ ਤੋਂ ਹੀ ਬੱਚਿਆਂ ਨੂੰ ਇਕ ਅਜਿਹਾ ਮਾਹੌਲ ਪ੍ਰਦਾਨ ਕਰਦੀ ਹੈ, ਜਿੱਥੇ ਉਹ ਬਿਨ੍ਹਾਂ ਕਿਸੇ ਝਿਜਕ ਦੇ ਆਪਣੀ ਪ੍ਰਤਿਭਾ ਨੂੰ ਸਾਹਮਣੇ ਲਿਆ ਸਕਦੇ ਹਨ। ਸਕੂਲ ਦੇ ਚੇਅਰਮੈਨ, ਐਡਵੋਕੇਟ ਸੁਨੀਲ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਡਾ ਉਦੇਸ਼ ਬੱਚਿਆਂ ਨੂੰ ਸਿਰਫ਼ ਪੜ੍ਹਾਈ ਤੱਕ ਸੀਮਤ ਰੱਖਣਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਤਿਆਰ ਕਰਨਾ ਹੈ। ਪ੍ਰੋਗਰਾਮ ਦੇ ਅੰਤ ਵਿਚ ਬੱਚਿਆਂ ਨੂੰ ਤੋਹਫ਼ੇ ਅਤੇ ਰਿਫਰੈਸ਼ਮੈਂਟ ਵੰਡੇ ਗਏ।ਇਸ ਮੌਕੇ ਤੇ ਕਿੰਡਰਗਾਰਟਨ ਵਿੰਗ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।