- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਵਿਚ ਕਾਰਜਰਤ ਡਾ. ਸੌਰਭ ਕੋਸੇ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਬਾਈਟਲਸ ਮੋਨੀਟਰਿੰਗ ਪੈਨ ਫਾਰ ਡਾਇਗਨੋਸਟਿਕ ਯੂਜ਼’ ਨੂੰ ਭਾਰਤ ਸਰਕਾਰ ਵੱਲੋਂ ਡਿਜ਼ਾਈਨ ਪੇਟੈਂਟ ਮਨਜ਼ੂਰ ਕੀਤਾ ਗਿਆ ਹੈ। ਇਹ ਡਿਜ਼ਾਈਨ ਆਉਣ ਵਾਲੇ ਸਮੇਂ ਵਿੱਚ ਡਿਜੀਟਲਾਈਜ਼ ਹੋਣ ਤੋਂ ਬਾਅਦ ਬਹੁਤ ਘੱਟ ਕੀਮਤ ’ਤੇ ਉੱਪਲਬਧ ਹੋਣ ਦੇ ਨਾਲ-ਨਾਲ ਸਿਹਤ ਖ਼ੇਤਰ ਲਈ ਬੇਹੱਦ ਲਾਭਦਾਇਕ ਸਾਬਤ ਹੋ ਸਕਦਾ ਹੈ। ਇਸ ਡਿਜ਼ਾਈਨ ਨੂੰ ਤਿਆਰ ਕਰਨ ਵਿਚ ਡਾ. ਸੌਰਭ ਕੋਸੇ ਦੇ ਨਾਲ ਮੁਹੰਮਦ ਹਨੀਫ਼, ਉੱਤਮ ਆਦੇਸ਼, ਨਾਨਕ ਸਿੰਘ ਤੂਰ, ਅਮਨਦੀਪ ਕੌਰ, ਇਸਤਰਾਨਾਜ਼ੀਰ ਬਾਨੋ, ਜਸ਼ਨ ਜਿੰਦਲ, ਓਕੇਸ਼ ਸੈਣੀ ਅਤੇ ਅਭਿਸ਼ੇਕ ਵਿਜੈ ਕੁਮਾਰ ਨੇ ਸਹਿਯੋਗ ਦਿੱਤਾ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਦਾ ਵੀ ਇਸ ਕਾਰਜ ਵਿਚ ਵਿਸ਼ੇਸ਼ ਯੋਗਦਾਨ ਰਿਹਾ। ਡਿਪਾਰਟਮੈਂਟ ਆਫ ਫਾਰਮ.ਡੀ. ਵੱਲੋਂ ਇਸ ਤੋਂ ਪਹਿਲਾਂ ਵੀ ਹੈਲਥ ਪ੍ਰੋਫੈਸ਼ਨ ਨਾਲ ਸਬੰਧਤ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਕਾਊਂਸਲਿੰਗ ਦੇ ਨਾਲ-ਨਾਲ ਤਕਨੀਕੀ ਸਿਖਲਾਈ ਵੀ ਪ੍ਰਦਾਨ ਕੀਤੀ ਜਾਂਦੀ ਹੈ। ਰਿਸਰਚ ਪੇਪਰ, ਡਿਜ਼ਾਈਨ ਪੇਟੈਂਟ, ਪੇਟੈਂਟ ਅਤੇ ਕਾਪੀਰਾਈਟ ਤੋਂ ਇਲਾਵਾ ਐਡਵਰਸ ਡਰੱਗ ਰਿਐਕਸ਼ਨ ਮੋਨੀਟਰਿੰਗ ਸਬੰਧੀ ਵੀ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ ਅਤੇ ਆਈਐੱਸਐੱਫ਼ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਡਾ. ਸੌਰਭ ਕੋਸੇ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।