ਅਨਮੋਲ ਵੈੱਲਫੇਅਰ ਕਲੱਬ ਵੱਲੋਂ ਡਾ. ਸੀਮਾਂਤ ਗਰਗ ਸਨਮਾਨਿਤ ਅਨਮੋਲ ਵੈੱਲਫੇਅਰ ਕਲੱਬ
Publish Date: Sun, 22 Nov 2026 04:23 PM (IST)
Updated Date: Sun, 22 Nov 2026 04:25 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਅਨਮੋਲ ਵੈੱਲਫੇਅਰ ਕਲੱਬ ਵੱਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਲੱਬ ਵੱਲੋਂ ਪਿਛਲੇ ਦਿਨੀਂ ਸ਼ਰਧਾ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਏ ਗਏ ਧਾਰਮਿਕ ਸਮਾਗਮ ‘ਮੇਲੇ ਮਈਆ ਦੇ’ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ। ਕਲੱਬ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਕਿਹਾ ਕਿ ਅਨਮੋਲ ਵੈੱਲਫੇਅਰ ਕਲੱਬ ਸਮੇਂ-ਸਮੇਂ ਤੇ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜ ਕਰਦਾ ਰਹਿੰਦਾ ਹੈ। ਹਾਲ ਹੀ ਵਿੱਚ ਕਰਵਾਏ ਗਏ ‘ਮੇਲੇ ਮਈਆ ਦੇ’ ਸਮਾਗਮ ਨੂੰ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ। ਇਸ ਸਮਾਗਮ ਦੀ ਸਫਲਤਾ ਪਿੱਛੇ ਕਈ ਸਮਾਜ ਸੇਵੀ ਅਤੇ ਪਤਵੰਤੇ ਸੱਜਣਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਸੀਮਾਂਤ ਗਰਗ ਨੇ ਵੀ ਇਸ ਸਮਾਗਮ ਵਿੱਚ ਵਿਸ਼ੇਸ਼ ਸਹਿਯੋਗ ਦੇ ਕੇ ਆਪਣੀ ਸਮਾਜਿਕ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਅਜਿਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਕਲੱਬ ਲਈ ਮਾਣ ਵਾਲੀ ਗੱਲ ਹੈ। ਰਾਜੇਸ਼ ਅਰੋੜਾ ਨੇ ਕਿਹਾ ਕਿ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਸਮਾਗਮ ਦੀ ਸਫ਼ਲਤਾ ਸਾਂਝੇ ਯਤਨਾਂ, ਸਮਰਪਣ ਅਤੇ ਆਪਸੀ ਸਹਿਯੋਗ ਨਾਲ ਹੀ ਸੰਭਵ ਹੁੰਦੀ ਹੈ। ਕਲੱਬ ਦਾ ਮਕਸਦ ਸਿਰਫ਼ ਸਮਾਗਮ ਕਰਵਾਉਣਾ ਹੀ ਨਹੀਂ, ਸਗੋਂ ਸਮਾਜ ਵਿੱਚ ਸੇਵਾ, ਸਹਿਯੋਗ, ਭਾਈਚਾਰੇ ਅਤੇ ਧਾਰਮਿਕ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਵੀ ਹੈ। ਇਸ ਮੌਕੇ ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਅਨਮੋਲ ਵੈਲਫੇਅਰ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਮਾਣ-ਸਨਮਾਨ ਲਈ ਉਹ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਧੰਨਵਾਦੀ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ, ਖ਼ਜ਼ਾਨਚੀ ਐਡਵੋਕੇਟ ਪ੍ਰਵੀਨ ਸਚਦੇਵਾ, ਗੌਰਵ ਜਿੰਦਲ, ਕਪਿਲ ਕਪੂਰ, ਰਾਜੇਸ਼ ਧੀਮਾਨ ਕਾਕੂ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਸਮੂਹ ਮੈਂਬਰਾਂ ਨੇ ਡਾ. ਸੀਮਾਂਤ ਗਰਗ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।