- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਮੋਗਾ ਦੇ ਫਾਰਮਾਸਿਊਟੀਕਲ ਐਨਾਲਿਸਿਸ ਵਿਭਾਗ ਵਿਚ ਕਾਰਜਸ਼ੀਲ ਡਾ. ਵਿਵੇਕ ਅਸਾਠੀ ਦਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਵੱਲੋਂ ਮਨਜ਼ੂਰ ਕੀਤਾ ਗਿਆ ਹੈ। ਇਹ ਪ੍ਰਾਪਤੀ ਸੰਸਥਾ ਅਤੇ ਫਾਰਮਾਸਿਊਟੀਕਲ ਖੋਜ ਦੇ ਖ਼ੇਤਰ ਲਈ ਮਾਣ ਵਾਲੀ ਗੱਲ ਹੈ। ਇਹ ਡਿਜ਼ਾਈਨ ਪੇਟੈਂਟ ਡਾ. ਵਿਵੇਕ ਅਸਾਠੀ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਸ਼ੈਫਾਲੀ ਸੁਹਾਨੇ, ਐੱਮਡੀ ਮੁਹੰਮਦ ਕੁਖਸ਼ਤਰ ਅਲੀ ਅਤੇ ਪਵਿੱਤਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਤਿਆਰ ਕੀਤਾ ਗਿਆ ਹੈ। ਇਹ ਡਿਵਾਈਸ ਫਲੋਰੋਸੈਂਸ ਤਕਨੀਕ ਦੀ ਵਰਤੋਂ ਕਰਕੇ ਨਵੇਂ ਮੌਲੀਕਿਊਲ ਦੀ ਪਛਾਣ ਅਤੇ ਮਾਤਰਾ ਮਾਪਣ ਦੀ ਸਮਰੱਥਾ ’ਤੇ ਆਧਾਰਿਤ ਹੈ। ਡਾ. ਵਿਵੇਕ ਅਸਾਠੀ ਨੇ ਦੱਸਿਆ ਕਿ ਇਹ ਡਿਵਾਈਸ ਫਲਾਂ, ਸਬਜ਼ੀਆਂ ਅਤੇ ਅਨਾਜ ਵਿਚ ਮੌਜੂਦ ਕੀਟਨਾਸ਼ਕਾਂ ਦੀ ਮਾਤਰਾ ਮਾਪਣ ਲਈ ਲਾਭਦਾਇਕ ਸਾਬਤ ਹੋ ਸਕਦੀ ਹੈ। ਇਸ ਤਕਨੀਕ ਨਾਲ ਖੁਰਾਕੀ ਪਦਾਰਥਾਂ ਵਿਚ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਕਰਨ ਅਤੇ ਖੁਰਾਕ ਸੁਰੱਖਿਆ ਦੇ ਖੇਤਰ ਵਿਚ ਮਦਦ ਮਿਲਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਡਾ. ਵਿਵੇਕ ਅਸਾਠੀ ਇਸ ਤੋਂ ਪਹਿਲਾਂ ਵੀ ਕਈ ਡਿਜ਼ਾਈਨ ਪੇਟੈਂਟਾਂ, ਪੇਟੈਂਟਾਂ ਅਤੇ ਪ੍ਰੋਸੈੱਸ ਪੇਟੈਂਟਾਂ ਦੀ ਤਿਆਰੀ ਵਿਚ ਅਹਿਮ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਖੋਜ ਅਤੇ ਨਵੀਨਤਾ ਦੇ ਖੇਤਰ ਵਿਚ ਉਨ੍ਹਾਂ ਦੀ ਲਗਨ ਨੂੰ ਦਰਸਾਉਂਦੀ ਹੈ। ਇਸ ਉਪਲਬਧੀ ’ਤੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ ਅਤੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਡਾ. ਵਿਵੇਕ ਅਸਾਠੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।