ਮਾਨਸਾ 'ਚ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ: ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 5 ਖ਼ਿਲਾਫ਼ ਕੇਸ ਦਰਜ
ਪਰਿਵਾਰ ਅਤੇ ਪਿੰਡ ਦੀ ਪੰਚਾਇਤ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਲੋਕ ਲੰਬੇ ਸਮੇਂ ਤੋਂ ਨਸ਼ਾ ਵੇਚ ਰਹੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਕਈ ਵਾਰ ਚਿਤਾਵਨੀ ਦਿੱਤੀ ਗਈ ਸੀ ਅਤੇ ਉਨ੍ਹਾਂ ਨੇ ਪੰਚਾਇਤ ਸਾਹਮਣੇ ਮਾਫੀ ਵੀ ਮੰਗੀ ਸੀ, ਪਰ ਨਸ਼ਾ ਵੇਚਣਾ ਬੰਦ ਨਹੀਂ ਕੀਤਾ। ਪਰਿਵਾਰ ਅਨੁਸਾਰ ਪੁਲਿਸ ਨੂੰ ਵੀ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ।
Publish Date: Fri, 27 Mar 2026 01:16 PM (IST)
Updated Date: Fri, 27 Mar 2026 01:20 PM (IST)
ਜਾਸ, ਮਾਨਸਾ : ਮਾਨਸਾ ਦੇ ਪਿੰਡ ਨੰਗਲ ਕਲਾਂ ਵਿੱਚ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਵਿੱਚ ਹੀ ਨਸ਼ਾ ਵਿਕਣ ਦੇ ਗੰਭੀਰ ਇਲਜ਼ਾਮ ਲਗਾਏ ਹਨ। ਮ੍ਰਿਤਕ ਦੀ ਮਾਤਾ ਗੁਰਮੇਲ ਕੌਰ ਅਤੇ ਭਰਾ ਸੇਵਕ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵਿਆਹ ਸੀ ਅਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਉਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਨੇ ਅੰਮ੍ਰਿਤਪਾਲ ਦੀ ਜਾਨ ਲੈ ਲਈ ਹੈ।
ਪੰਚਾਇਤ ਅਤੇ ਪਰਿਵਾਰ ਦੇ ਇਲਜ਼ਾਮ:
ਪਰਿਵਾਰ ਅਤੇ ਪਿੰਡ ਦੀ ਪੰਚਾਇਤ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਲੋਕ ਲੰਬੇ ਸਮੇਂ ਤੋਂ ਨਸ਼ਾ ਵੇਚ ਰਹੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਕਈ ਵਾਰ ਚਿਤਾਵਨੀ ਦਿੱਤੀ ਗਈ ਸੀ ਅਤੇ ਉਨ੍ਹਾਂ ਨੇ ਪੰਚਾਇਤ ਸਾਹਮਣੇ ਮਾਫੀ ਵੀ ਮੰਗੀ ਸੀ, ਪਰ ਨਸ਼ਾ ਵੇਚਣਾ ਬੰਦ ਨਹੀਂ ਕੀਤਾ। ਪਰਿਵਾਰ ਅਨੁਸਾਰ ਪੁਲਿਸ ਨੂੰ ਵੀ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ।
ਪੁਲਿਸ ਕਾਰਵਾਈ:
ਥਾਣਾ ਸਦਰ ਮਾਨਸਾ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਪਿੰਡ ਨੰਗਲ ਕਲਾਂ ਦੇ ਨਿਵਾਸੀ ਬਲਜਿੰਦਰ ਸਿੰਘ, ਬਾਵਾ ਸਿੰਘ, ਉਨ੍ਹਾਂ ਦੇ ਪਿਤਾ ਜਰਨੈਲ ਸਿੰਘ ਸਮੇਤ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।