ਪੱਤਰ ਪ੍ਰਰੇਰਕ, ਮੋਗਾ : ਪੁਲਿਸ ਨੇ ਦੋ ਥਾਂਵਾਂ ਤੋਂ ਇਕ ਮਹਿਲਾ ਸਮੇਤ 2 ਲੋਕਾਂ ਨੂੰ ਕਾਬੂ ਕਰਕੇ ਉਨਾਂ੍ਹ ਕੋਲੋਂ ਪਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਸਦਰ ਪੁਲਿਸ ਦੇ ਐਸਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਡੱਗਰੂ ਵਿਖੇ ਅਮਰਜੀਤ ਸਿੰਘ ਉਰਫ ਬਾਬਾ ਪੁੱਤਰ ਕੁੰਦਨ ਸਿੰਘ ਵਾਸੀ ਮਹੇਸ਼ਰੀ ਸੰਧੂਆਂ ਨੂੰ ਕਾਬੂ ਕਰਕੇ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰਾਂ੍ਹ ਥਾਣਾ ਬੱਧਨੀ ਕਲਾਂ ਦੇ ਐਸਆਈ ਮੰਗਲ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਧਨੀ ਕਲਾਂ ਵਿਖੇ ਸੁਖਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਬੱਧਨੀ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 630 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਗੋਲੀਆਂ ਸਮੇਤ ਕਾਬੂ ਕੀਤੇ ਦੋਨੋ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।