ਵਾਲਮੀਕਿ ਧਰਮ ਸਮਾਜ ਵੱਲੋਂ ਡੀਐੱਸਪੀ ਜਸਵਿੰਦਰ ਸਿੰਘ ਸਨਮਾਨਿਤ
ਭਾਰਤੀ ਵਾਲਮੀਕਿ ਧਰਮ ਸਮਾਜ
Publish Date: Thu, 01 Jan 2026 03:44 PM (IST)
Updated Date: Fri, 02 Jan 2026 04:02 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵੱਲੋਂ ਭਾਵਾਧਸ ਰਾਸ਼ਟਰੀ ਮਹਾਮੰਤਰੀ ਓਮ ਪ੍ਰਕਾਸ਼ ਬੋਹਤ ਅਤੇ ਸੰਸਥਾ ਦੇ ਪ੍ਰਧਾਨ ਨਰੇਸ਼ ਬੋਹਤ ਦੀ ਅਗਵਾਈ ਹੇਠ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਮ ਪ੍ਰਕਾਸ਼ ਬੋਹਤ ਅਤੇ ਨਰੇਸ਼ ਬੋਹਤ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਡੀਐੱਸਪੀ ਜਸਵਿੰਦਰ ਸਿੰਘ ਨੂੰ ਉਨ੍ਹਾਂ ਦੀ ਇਮਾਨਦਾਰ ਸੇਵਾ, ਲੋਕ-ਹਿੱਤ ਵਿਚ ਕੀਤੇ ਗਏ ਭਲਾਈ ਦੇ ਕੰਮਾਂ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਵਿਚ ਨਿਭਾਈ ਮਹੱਤਵਪੂਰਨ ਭੂਮਿਕਾ ਦੇ ਚਲਦਿਆਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਉਪਰੰਤ ਡੀਐੱਸਪੀ ਜਸਵਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਲਈ ਸਭ ਤੋਂ ਵੱਡੀ ਬੁਰਾਈ ਹੈ, ਜਿਸ ਤੋਂ ਹਰ ਇਕ ਵਿਅਕਤੀ ਨੂੰ ਆਪਣੇ ਆਪ ਨੂੰ ਦੂਰ ਰੱਖਣਾ ਚਾਹੀਦਾ ਹੈ। ਉਨ੍ਹਾਂ ਖ਼ਾਸ ਕਰਕੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸਹੀ ਰਾਹ ਅਪਣਾਉਣ, ਚੰਗੇ ਕੰਮਾਂ ਵਿਚ ਅੱਗੇ ਆਉਣ ਅਤੇ ਦੇਸ਼-ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੇ ਸਮਾਰੋਹ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਸੰਸਥਾ ਵੱਲੋਂ ਭਵਿੱਖ ਵਿਚ ਵੀ ਸਮਾਜਿਕ ਭਲਾਈ ਲਈ ਇਸ ਤਰ੍ਹਾਂ ਦੇ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਸਮਾਰੋਹ ਵਿਚ ਨਰੇਸ਼ ਬੋਹਤ, ਕਿਸ਼ੋਰ ਨਾਗਵੰਸ਼ੀ ਜ਼ਿਲ੍ਹਾ ਪ੍ਰਧਾਨ, ਵਿਕਾਸ ਕੁਮਾਰ ਬੋਹਤ ਸਮੇਤ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਸੰਸਥਾ ਦੇ ਆਗੂ ਮੌਜੂਦ ਸਨ।