- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੈਮੌਕਰੇਟਿਕ ਟੀਚਰਜ ਫਰੰਟ ਪੰਜਾਬ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਡੈਮੌਕਰੇਟਿਕ ਟੀਚਰਜ ਫਰੰਟ ਪੰਜਾਬ ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਮਨਦੀਪ ਮਾਛੀਕੇ, ਬਲਾਕ ਸਕੱਤਰ ਗੁਰਮੀਤ ਝੋਰੜਾਂ, ਮੀਤ ਪ੍ਰਧਾਨ ਸੁਖਜੀਤ ਕੁੱਸਾ, ਵਿੱਤ ਸਕੱਤਰ ਜਸਵੀਰ ਸੈਦੋਕੇ, ਪ੍ਰੈਸ ਸਕੱਤਰ ਹੀਰਾ ਸਿੰਘ ਢਿੱਲੋਂ ਅਤੇ ਲੇਡੀਜ਼ ਵਿੰਗ ਦੇ ਆਗੂ ਅਮਰਜੀਤ ਕੌਰ ਪੱਤੋ ਅਤੇ ਲਖਵੀਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਜੋ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਡੀਸੀ ਦਫਤਰ ਮੂਹਰੇ ਮੁਲਾਜਮਾਂ ਅਤੇ ਪੈਨਸ਼ਨਰਾਂ ਦਾ ਸਾਂਝਾ ਪੱਕਾ ਮੋਰਚਾ ਲੱਗਿਆ ਹੈ ਉਸ ਵਿੱਚ ਬਲਾਕ ਨਿਹਾਲ ਸਿੰਘ ਵਾਲਾ ਵੱਲੋਂ 19 ਨਵੰਬਰ ਨੂੰ ਅਧਿਆਪਕ ਵੱਡੀ ਗਿਣਤੀ ਵਿਚ ਛੁੱਟੀ ਲੈ ਕੇ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਜੋ ਅਧਿਆਪਕਾਂ ਅਤੇ ਮੁਲਾਜ਼ਮਾਂ ਨਾਲ਼ ਚੋਣ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ ਅਤੇ ਸਰਕਾਰ ਲੋਕਾਂ ਵਿੱਚ ਗਰੰਟੀਆਂ ਪੂਰੀਆਂ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਚੋਣ ਵਾਅਦੇ ਮੁਤਾਬਕ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 15 ਜਨਵਰੀ 2015 ਦਾ ਮਾਰੂ ਪੱਤਰ ਰੱਦ ਕੀਤਾ ਜਾਵੇ, 17 ਜੁਲਾਈ 2020 ਦਾ ਅਧਿਆਪਕ ਦੋਖੀ ਪੱਤਰ ਵਾਪਸ ਲਿਆ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਐੱਨਐੱਸਕਿਊਐੱਫ ਅਧਿਆਪਕਾਂ ਨੂੰ ਸਿੱਖਿਆ ਭਾਗ ਵਿਚ ਰੈਗੂਲਰ ਕੀਤਾ ਜਾਵੇ, ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ, ਮਾਣ ਭੱਤਾ ਵਰਕਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕੀਤਾ ਜਾਵੇ, ਡੀਏ ਦੇ। ਮੁਕੰਮਲ ਬਕਾਏ ਜਾਰੀ ਕੀਤੇ ਜਾਣ । ਅਧਿਆਪਕ ਆਗੂਆਂ ਨੇ ਅਪੀਲ ਕੀਤੀ ਕਿ ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਅਧਿਆਪਕ 19 ਨਵੰਬਰ ਨੂੰ ਵੱਡੀ ਗਿਣਤੀ ਵਿਚ ਛੁੱਟੀ ਲੈ ਕੇ ਸੰਗਰੂਰ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਣ ਤਾਂ ਜੋ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ। ਇਸ ਸਮੇਂ ਬਲਾਕ ਕਮੇਟੀ ਮੈਂਬਰ ਨਵਦੀਪ ਧੂੜਕੋਟ, ਕੁਲਵਿੰਦਰ ਚੁੱਘੇ, ਜਸਵਿੰਦਰ ਸਿੰਘ ਸਿੱਧੂ ਡੀਪੀਈ, ਇੰਦਰਜੀਤ ਦੀਦਾਰੇਵਾਲਾ, ਹਰਪ੍ਰੀਤ ਰਾਮਾਂ, ਕਮਲ ਮਾਨ, ਹਰਜੀਵਨ ਸਿੰਘ, ਕਰਮਜੀਤ ਬੁਰਜ ਹਮੀਰਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।