ਡੀਟੀਐੱਫ਼ ਪੰਜਾਬ ਵੱਲੋਂ ਜ਼ਬਰੀ ਥੋਪੇ ਟੀਈਟੀ ਖ਼ਿਲਾਫ਼ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ
ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ
Publish Date: Tue, 31 Mar 2026 04:57 PM (IST)
Updated Date: Wed, 01 Apr 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਜਾਰੀ ਰੱਖਣਾ ਦਾ ਅਹਿਦ ਲਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ ਵਿਚ ਜ਼ਬਰੀ ਥੋਪੇ ਟੀਈਟੀ ਦੇ ਮਸਲੇ ’ਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਚੱਲਦੇ ਸੰਘਰਸ਼ ਵਿਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿਚ ਵਾਅਦੇ ਕੀਤੇ ਸਨ ਕਿ ਟੀਈਟੀ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਪਾਈ ਜਾਵੇਗੀ, ਵਿਧਾਨ ਸਭਾ ਵਿਚ ਅਧਿਆਪਕਾਂ ਦੇ ਹੱਕ ਵਿਚ ਬਿੱਲ ਪਾਸ ਕੀਤਾ ਜਾਵੇਗਾ ਪਰ ਇਸਦੇ ਉਲਟ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫਿਕੇਸ਼ਨ ਰੱਦ ਨੂੰ ਕਰਨਾ ਅਤੇ ਹਾਈਕੋਰਟ ਵਿਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀਈਟੀ ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫ਼ਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਿਹਾ ਹੈ। ਹੁਣ ਅਧਿਆਪਕਾਂ ਉੱਪਰ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀਈਟੀ ਦੇ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਤਿੱਖਾ ਸੰਘਰਸ਼ ਅੱਗੇ ਵੀ ਜ਼ਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਵਹਿਣੀਵਾਲ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵੱਲੋਂ ਵਿਭਾਗੀ ਟੀਈਟੀ ਦੇ ਖ਼ਿਲਾਫ਼ 6 ਅਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਸਰਕਾਰ ਦੀ ਅਰਥੀ ਫੂਕੇ ਜਾਣ ਦੇ ਪ੍ਰੋਗਰਾਮ ਵਿਚ ਡੀਟੀਐੱਫ਼ ਪੰਜਾਬ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 14 ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 6-7 ਅਪਰੈਲ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਬਾਅਦ ਸੂਬਾ ਪੱਧਰੀ ਐਕਸ਼ਨ ਵਾਸਤੇ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ ਕਰਕੇ ਸੂਬਾ ਪੱਧਰੀ ਪ੍ਰੋਗਰਾਮ ਦਿੱਤਾ ਜਾਵੇਗਾ ਅਤੇ ਜੇਕਰ ਇਸ ਬੇਲੋੜੇ ਅਤੇ ਜ਼ਬਰੀ ਥੋਪੇ ਟੀਈਟੀ ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰੋਮੋਸ਼ਨ ਉੱਪਰ ਕੋਈ ਖ਼ਤਰਾ ਆਉਂਦਾ ਹੈ ਤਾਂ ਜਥੇਬੰਦੀ ਉਸ ਅਧਿਆਪਕ ਦੀ ਜੀਅ-ਜਾਨ ਨਾਲ ਮੱਦਦ ਕਰੇਗੀ। ਉਨ੍ਹਾਂ ਅਧਿਆਪਕਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ, ਬਲਜਿੰਦਰ ਸਿੰਘ ਬਠਿੰਡਾ, ਕਰਮਜੀਤ ਸਿੰਘ ਤਾਮਕੋਟ, ਹਰਭਗਵਾਨ ਸਿੰਘ ਗੁਰਨੇ , ਤਲਵਿੰਦਰ ਸਿੰਘ ਖਰੌੜ, ਜਗਵਿੰਦਰ ਸਿੰਘ, ਪਲਵਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਸਮਰਾਲਾ, ਹਰਜੀਤ ਸਿੰਘ ਸਧਾਰ, ਅਵਤਾਰ ਲਾਲ, ਚਰਨਜੀਤ ਸਿੰਘ ਕਪੂਰਥਲਾ, ਸੁਖਪਾਲਜੀਤ ਸਿੰਘ ਮੋਗਾ ਜੀਵਨ ਸਿੰਘ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਅਨੂਪਗੜ੍ਹ ਪਰਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਦਾਤਾ ਸਿੰਘ ਨਮੋਲ ਵੱਲੋਂ ਫ਼ੋਨ ਉੱਪਰ ਸਹਿਮਤੀ ਪ੍ਰਗਟ ਕੀਤੀ ਗਈ।