ਔਰਤਾਂ ਨੂੰ ਵਿੱਤੀ ਮਦਦ ਦੇਣ ਦਾ ਵਾਅਦਾ ਪੂਰਾ ਹੋਇਆ : ਮਧੇਕੇ
ਆਮ ਆਦਮੀ ਪਾਰਟੀ ਦੀ ਰਾਜਨੀਤੀ ਦੀ ਨੀਂਹ ਇਮਾਨਦਾਰੀ
Publish Date: Wed, 11 Mar 2026 06:37 PM (IST)
Updated Date: Thu, 12 Mar 2026 04:07 AM (IST)

ਪੰਜਾਬ ਸਰਕਾਰ ਨੇ ਔਰਤਾਂ ਲਈ ਬਜਟ ’ਚ 9,300 ਕਰੋੜ ਅਲਾਟ ਕੀਤੇ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਆਮ ਆਦਮੀ ਪਾਰਟੀ ਦੀ ਰਾਜਨੀਤੀ ਦੀ ਨੀਂਹ ਇਮਾਨਦਾਰੀ, ਇਰਾਦੇ ਅਤੇ ਪੂਰਤੀ ਲਈ ਵਚਨਬੱਧਤਾ ਹੈ, ਜਿਸ ਤਹਿਤ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਮਾਵਾਂ- ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਕੇ 97 ਫੀਸਦੀ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਵੱਲ ਇਕ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਿੰਦਰ ਕੁਮਾਰ ਮਧੇਕੇ ਚੇਅਰਮੈਨ ਪਲੈਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮੋਗਾ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਮੇਅਰ ਪ੍ਰਵੀਨ ਸ਼ਰਮਾ, ਮਨਦੀਪ ਕੌਰ ਖੰਬੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਗਾ, ਗੁਰਮਿੰਦਰਜੀਤ ਸਿੰਘ ਬਬਲੂ ਜ਼ਿਲ੍ਹਾ ਮੀਡੀਆ ਇੰਚਾਰਜ਼, ਅੰਮ੍ਰਿਤਪਾਲ ਸਿੰਘ ਖ਼ਾਲਸਾ ਜ਼ਿਲ੍ਹਾ ਮੀਡੀਆ ਸੈਕਟਰੀ, ਹਰਿੰਦਰਪਾਲ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹਲਕਾ ਕੋਆਰਡੀਨੇਟਰ ਇਸਤਰੀ ਵਿੰਗ ਧਰਮਕੋਟ, ਕਰਮਜੀਤ ਕੌਰ ਲੋਹਗੜ੍ਹ ਬਲਾਕ ਇੰਚਾਰਜ਼ ਅਤੇ ਮੈਂਬਰ ਮਾਰਕੀਟ ਕਮੇਟੀ ਧਰਮਕੋਟ ਵੀ ਹਾਜ਼ਰ ਸਨ। ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀ ਔਰਤਾਂ ਨੂੰ ਪ੍ਰਤੀ ਮਹੀਨਾ 1,000 ਮਿਲਣਗੇ। ਸਮਾਜਿਕ ਨਿਆਂ ਅਤੇ ਵਧੇਰੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਅਨੁਸੂਚਿਤ ਜਾਤੀ ਔਰਤਾਂ ਨੂੰ ਪ੍ਰਤੀ ਮਹੀਨਾ 1,500 ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਸਿਰਫ਼ ਇਕ ਯੋਜਨਾ ਨਹੀਂ ਹੈ ਬਲਕਿ ਇਹ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਨਮਾਨ ਕਰਨ ਦਾ ਫੈਸਲਾ ਹੈ। ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਵਿਚੋਂ ਪੰਜਾਬ ਸਰਕਾਰ ਨੇ ਹੀ ਔਰਤਾਂ ਲਈ ਇਸ ਯੋਜਨਾ ਲਈ ਬਜਟ ਵਿਚ 9,300 ਕਰੋੜ ਅਲਾਟ ਕੀਤੇ ਹਨ। ਇਹ ਪੂਰੇ ਦੇਸ਼ ਵਿਚ ਔਰਤਾਂ ਲਈ ਸਭ ਤੋਂ ਵੱਡੀਆਂ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ ’ਚੋਂ ਇਕ ਹੈ। ਇਹ ਪੈਸਾ ਸਿੱਧਾ ਔਰਤਾਂ ਦੇ ਖਾਤਿਆਂ ਵਿਚ ਜਾਵੇਗਾ। ਕੋਈ ਵਿਚੋਲਾ ਨਹੀਂ, ਕੋਈ ਭ੍ਰਿਸ਼ਟਾਚਾਰ ਨਹੀਂ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਵਿਸਾਖੀ ਨੂੰ ਇਹ ਯੋਜਨਾ ਸ਼ੁਰੂ ਹੋਵੇਗੀ। ਯੋਜਨਾ ਤਹਿਤ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਕਿ ਹਰ ਔਰਤ ਇਸ ਯੋਜਨਾ ਵਿਚ ਆਸਾਨੀ ਨਾਲ ਸ਼ਾਮਲ ਹੋ ਸਕੇ। ਇਹ ਯੋਜਨਾ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਔਰਤਾਂ ਮਜ਼ਬੂਤ ਹਨ ਤਾਂ ਪਰਿਵਾਰ ਮਜ਼ਬੂਤ ਹੋਣਗੇ ਅਤੇ ਜੇਕਰ ਪਰਿਵਾਰ ਮਜ਼ਬੂਤ ਹਨ ਤਾਂ ਸਮਾਜ ਮਜ਼ਬੂਤ ਹੋਵੇਗਾ। ਇਸ ਫਲਸਫੇ ਨਾਲ ਪੰਜਾਬ ਸਰਕਾਰ ਲਗਾਤਾਰ ਔਰਤਾਂ ਲਈ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਔਰਤਾਂ ਕਈ ਯੋਜਨਾਵਾਂ ਤੋਂ ਸਿੱਧੇ ਤੌਰ ’ਤੇ ਲਾਭ ਉਠਾ ਰਹੀਆਂ ਹਨ। ਇਨ੍ਹਾਂ ਵਿੱਚ ਮੁਫ਼ਤ ਬੱਸ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ, ਘਰਾਂ ਲਈ ਮੁਫ਼ਤ ਬਿਜਲੀ ਆਦਿ ਸ਼ਾਮਿਲ ਹਨ। ਇਨ੍ਹਾਂ ਸਾਰੇ ਫ਼ੈਸਲਿਆਂ ਨੇ ਮਿਲ ਕੇ ਪੰਜਾਬ ਦੀਆਂ ਔਰਤਾਂ ਲਈ ਇਕ ਮਜ਼ਬੂਤ ਸਮਾਜਿਕ ਸੁਰੱਖਿਆ ਜਾਲ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਧਰਮ, ਜਾਤ ਅਤੇ ਪਛਾਣ ਦੇ ਨਾਮ ’ਤੇ ਵੋਟਾਂ ਮੰਗੀਆਂ, ਪਰ ਔਰਤਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਕਦੇ ਵੀ ਗੰਭੀਰ ਯਤਨ ਨਹੀਂ ਕੀਤੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਦੀ ਦਿਸ਼ਾ ਬਦਲ ਦਿੱਤੀ ਹੈ। ਹੁਣ ਸਰਕਾਰੀ ਪੈਸਾ ਲੋਕਾਂ ਦੀ ਭਲਾਈ ’ਤੇ ਖ਼ਰਚ ਕੀਤਾ ਜਾ ਰਿਹਾ ਹੈ। ਇਮਾਨਦਾਰ ਸਰਕਾਰ ਇਹ ਸੰਭਵ ਹੈ ਕਿਉਂਕਿ ਜਦੋਂ ਸਰਕਾਰ ਇਮਾਨਦਾਰ ਹੁੰਦੀ ਹੈ, ਪੈਸਾ ਭ੍ਰਿਸ਼ਟਾਚਾਰ ਵਿਚ ਨਹੀਂ ਜਾਂਦਾ। ਸਰਕਾਰ ਦੀ ਚੰਗੀ ਸੋਚ ਸਦਕਾ ਪੰਜਾਬ ਵਿਚ ਕਈ ਵੱਡੇ ਪ੍ਰੋਜੈਕਟ ਇਕੋ ਸਮੇਂ ਹੋ ਰਹੇ ਹਨ, ਸਕੂਲ ਸੁਧਾਰ ਰਹੇ ਹਨ ਹਸਪਤਾਲ ਮਜ਼ਬੂਤ ਹੋ ਰਹੇ ਹਨ। ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ, ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਹੁਣ ਔਰਤਾਂ ਨੂੰ ਆਰਥਿਕ ਸਨਮਾਨ ਮਿਲ ਰਿਹਾ ਹੈ।