ਨਸ਼ਿਆਂ ਤੇ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਦਾ ਦਿੱਤਾ ਹੋਕਾ ਸਿੱਖਿਆ ਖ਼ੇਤਰ ਦੀ ਨਾਮਵਰ ਸੰਸਥਾ
Publish Date: Tue, 20 Oct 2026 04:06 PM (IST)
Updated Date: Wed, 21 Oct 2026 04:00 AM (IST)
ਦਸਮੇਸ਼ ਸਕੂਲ ਬਿਲਾਸਪੁਰ ਚ ਉਤਸ਼ਾਹ ਨਾਲ ਮਨਾਇਆ ਦੁਸਹਿਰਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸਿੱਖਿਆ ਖ਼ੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਦੁਸਹਿਰਾ ਸਾਡੇ ਦੇਸ਼ ਦਾ ਮੁੱਖ ਤਿਉਹਾਰ ਹੈ ਜੋ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਮੈਡਮ ਮੀਨਾ ਜੈਨ ਨੇ ਦੱਸਿਆ ਕਿ ਇਸ ਦਿਨ ਸ਼੍ਰੀ ਰਾਮ ਚੰਦਰ ਜੀ ਨੇ ਸ਼ਕਤੀਸ਼ਾਲੀ ਰਾਵਣ ਨੂੰ ਹਰਾ ਕੇ ਬੁਰਾਈ ਵਿਰੁੱਧ ਸੱਚਾਈ ਦੀ ਜਿੱਤ ਦਾ ਪਰਚਮ ਲਹਿਰਾਇਆ ਸੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਦੁਸਹਿਰੇ ਦੇ ਪਵਿੱਤਰ ਤਿਉਹਾਰ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਬੁਰਿਆਈ ਭਾਵੇਂ ਕਿੰਨੀ ਵੀ ਤਾਕਤਵਰ ਨਜ਼ਰ ਆਉਂਦੀ ਹੋਵੇ ਪਰ ਅਖ਼ੀਰ ਜਿੱਤ ਸੱਚ ਦੀ ਹੀ ਹੁੰਦੀ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਦੁਸਹਿਰਾ ਮਨਾਉਣ ਦਾ ਅਸਲ ਉਦੇਸ਼ ਤਦ ਹੀ ਪੂਰਾ ਹੋਵੇਗਾ ਜੇਕਰ ਅਸੀਂ ਨਸ਼ਿਆਂ ਅਤੇ ਹੋਰਨਾਂ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਸਾਰੇ ਇਕਜੁੱਟ ਹੋ ਕੇ ਜੁਟ ਜਾਈਏ। ਇਸ ਸਮੇਂ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਨਸ਼ਿਆਂ, ਭ੍ਰਿਸ਼ਟਾਚਾਰ, ਛੂਤਛਾਤ, ਦਾਜ, ਅਨਪੜ੍ਹਤਾ, ਬੇਰੁਜ਼ਗਾਰੀ, ਜਾਤ-ਪਾਤ, ਮਾਦਾ ਭਰੂਣ ਹੱਤਿਆ, ਸਮਾਜਿਕ ਨਾਬਰਾਬਰੀ, ਵਹਿਮ ਭਰਮ, ਗਰੀਬੀ ਵਰਗੀਆਂ ਅਲਾਮਤਾਂ ਦਾ ਪੁਤਲਾ ਸਾੜ ਕੇ ਨਿਵੇਕਲੇ ਅੰਦਾਜ ਨਾਲ ਦੁਸਹਿਰਾ ਮਨਾਇਆ। ਇਸ ਸਮੇਂ ਹੋਰ ਅਧਿਆਪਕਾਂ ਨੇ ਨਰੋਏ ਸਮਾਜ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਉਣ ਦੀ ਭਾਵਪੂਰਤ ਅਪੀਲ ਕੀਤੀ ਤੇ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।