ਹੋਲੀ ਹਾਰਟ ਸਕੂਲ ਅਜੀਤਵਾਲ ’ਚ ਸਰਗਰਮੀ ਕਰਵਾਈ
ਇਲਾਕੇ ਦੀ ਪ੍ਰਸਿੱਧਹੋਲੀ ਹਾਰਟ ਸਕੂਲ ਅਜੀਤਵਾਲ ’ਚ ਸਰਗਰਮੀ ਕਰਵਾਈ
Publish Date: Thu, 22 Jan 2026 05:21 PM (IST)
Updated Date: Fri, 23 Jan 2026 04:07 AM (IST)

ਅਵਤਾਰ ਸਿੰਘ, ਪੰਜਾਬੀ ਜਾਗਰਣ, ਅਜੀਤਵਾਲ: ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵੱਲੋਂ ਛੋਟੇ ਬੱਚਿਆਂ ਲਈ ਇਕ ਵਿਸ਼ੇਸ਼ ਦਿਵਸ ਮਨਾਇਆ ਗਿਆ, ਜਿਸ ਵਿਚ ਸਿੱਖਿਆ ਨਾਲ ਨਾਲ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮਾਰੋਹ ਦੌਰਾਨ ਬੱਚਿਆਂ ਨੇ ਵੱਖ-ਵੱਖ ਖੇਡਾਂ, ਗਾਣਿਆਂ ਅਤੇ ਕਲਾ ਪ੍ਰਦਰਸ਼ਨਾਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਵੱਲੋਂ ਖੇਡਾਂ ਰਾਹੀਂ ਬੱਚਿਆਂ ਨੂੰ ਸਿੱਖਣ ਦੇ ਨਵੇਂ ਤਰੀਕੇ ਸਿਖਾਏ ਗਏ ਤਾਂ ਜੋ ਉਹ ਸਿੱਖਿਆ ਨੂੰ ਮਨੋਰੰਜਨ ਨਾਲ ਜੋੜ ਕੇ ਸਮਝ ਸਕਣ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਲਈ ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿੱਖਿਆ ਦੇਣਾ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ। ਇਸ ਨਾਲ ਬੱਚਿਆਂ ਦਾ ਵਿਸ਼ਵਾਸ ਵਧਦਾ ਹੈ, ਉਨ੍ਹਾਂ ਦੀ ਸੋਚ ਸ਼ਕਤੀ ਵਿਕਸਿਤ ਹੁੰਦੀ ਹੈ ਅਤੇ ਉਹ ਸਿੱਖਣ ਪ੍ਰਤੀ ਹੋਰ ਜ਼ਿਆਦਾ ਉਤਸ਼ਾਹਤ ਹੁੰਦੇ ਹਨ। ਸਮਾਰੋਹ ਦੇ ਅੰਤ ‘ਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਕਿਹਾ ਕਿ ਹੋਲੀ ਹਾਰਟ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਦਾ ਰਹੇਗਾ, ਤਾਂ ਜੋ ਬੱਚੇ ਸਿੱਖਿਆ ਦੇ ਨਾਲ ਜੀਵਨ ਮੁੱਲਾਂ ਨੂੰ ਵੀ ਅਪਣਾਉਣ ।