- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਕੇ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਕੇ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ ਅਤੇ ਆਲਮ ਇਹ ਹੈ ਕਿ ਅੱਜ ਹਰ ਗਲੀ ਮੁਹੱਲੇ ਹਰ ਪਿੰਡ ਵਿਚ ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਆਏ ਦਿਨ ਸਾਡੇ ਨੌਜਵਾਨ ਚਿੱਟੇ ਵਰਗੇ ਨਸ਼ੇ ਦੀ ਲਪੇਟ ਵਿਚ ਆਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਹੁਣ ਤਾਂ ਨਸ਼ਿਆਂ ਖ਼ਿਲਾਫ਼ ਅਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਲੱਗੀ ਹੈ ਆਪ ਸਰਕਾਰ ਜਿਸਦੀ ਤਾਜ਼ਾ ਮਿਸਾਲ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਤੋਂ ਮਿਲਦੀ ਹੈ ਜਿਸਨੂੰ ਐਨਾ ਦਬਾਇਆ ਧਮਕਾਇਆ ਗਿਆ ਕਿ ਉਸ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤਾ ਗਿਆ। ਇਹ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਨੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਸਾਹਮਣੇ ਇਹ ਸਵਾਲ ਉਠਾਇਆ ਸੀ ਕਿ ਸਰਕਾਰ ਦਾਅਵੇ ਤਾਂ ਕਰਦੀ ਹੈ ਕਿ ਚਿੱਟਾ ਨਸ਼ਾ ਖ਼ਤਮ ਹੋ ਗਿਆ ਪਰ ਤੁਹਾਡੇ ਰਾਜ ਵਿਚ ਨਸ਼ਾ ਹਰ ਜਗ੍ਹਾ ਵਿਕ ਰਿਹਾ ਹੈ ਅਤੇ ਉਸਦੇ ਆਪਣੇ ਬੇਟੇ ਹੀ ਚਿੱਟੇ ਨਸ਼ੇ ਦਾ ਸ਼ਿਕਾਰ ਹਨ ਤਾਂ ਉਸਨੂੰ ਅਜਿਹਾ ਕਹਿਣ ’ਤੇ ਆਪ ਪਾਰਟੀ ਦੇ ਬੰਦਿਆਂ ਨੇ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਸਨੇ ਡਰ ਦੇ ਮਾਰੇ ਜ਼ਹਿਰੀਲੀ ਚੀਜ ਖਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੰਧੂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਖੁਦਕੁਸ਼ੀ ਮਾਮਲੇ ਨੂੰ ਹੁਣ ਦਬਾਉਣ ਦੀ ਕੋਸ਼ਿਸ ਕਰ ਰਹੀ ਹੈ ਸਰਕਾਰ ਜਦਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਸਨੂੰ ਧਮਕੀਆਂ ਦੇਣ ਵਾਲੇ ਆਪ ਆਗੂਆਂ ’ਤੇ ਪਰਚਾ ਦਰਜ ਕਰਕੇ ਸਰਕਾਰ ਬਣਦੀ ਕਾਰਵਾਈ ਕਰੇ । ਸੰਧੂ ਨੇ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ ਤੋਂ ਫੇਲ੍ਹ ਸਾਬਤ ਹੋਈ ਹੈ, ਜਿੱਥੇ ਆਪ ਸਰਕਾਰ ਦੇ ਰਾਜ ਵਿਚ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ, ਉੱਥੇ ਸੂਬੇ ਦੀ ਅਮਨ ਸ਼ਾਂਤੀ ਨੂੰ ਵੀ ਗ੍ਰਹਿਣ ਲੱਗ ਗਿਆ ਹੈ ਅਤੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿਚ ਜੀ ਰਹੇ ਹਨ। ਸੂਬੇ ਵਿਚ ਆਪ ਸਰਕਾਰ ਤੋਂ ਅੱਕੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣਗੇ ਅਤੇ ਸੂਬੇ ਵਿਚ ਲੋਕ ਭਾਜਪਾ ਦੀ ਸਰਕਾਰ ਲਿਆਉਣਗੇ ਅਤੇ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਨਸ਼ੇ ਦੇ ਸੌਦਾਗਰਾਂ ਨੂੰ ਨਕੇਲ ਪਾਈ ਜਾਵੇਗੀ ਅਤੇ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।