ਸਰਕਾਰੀ ਸਕੂਲ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ
Publish Date: Fri, 17 Apr 2026 05:12 PM (IST)
Updated Date: Sat, 18 Apr 2026 04:04 AM (IST)
ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ : ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਸਾਂਝੇ ਯਤਨਾਂ ਸਦਕਾ ਪਿੰਡਾਂ ਦੇ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਬੇਹਤਰ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ ਅਮਨਦੀਪ ਕੌਰ ਅਰੋੜਾ ਐੱਮਐੱਲਏ ਮੋਗਾ ਨੇ ਪਿੰਡ ਘੱਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੰਨਿਆ ਦੇ ਉਦਘਾਟਨ ਸਮਾਰੋਹ ਮੌਕੇ ਕੀਤਾ। ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਘੱਲ ਕਲਾਂ ਵਿਖੇ 40 ਲੱਖ 40 ਹਜ਼ਾਰ ਦੀ ਲਾਗਤ ਨਾਲ ਕੰਪਿਊਟਰ ਲੈਬ, ਨਵੇਂ ਕਲਾਸ ਰੂਮ, ਹਾਲ, ਫਰਸ਼, ਸਟੇਜ ਅਤੇ ਬੈੱਡਮਿੰਟਨ ਗਰਾਊਂਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਮੰਜੂ ਭਾਰਦਵਾਜ, ਬਲਾਕ ਅਫ਼ਸਰ ਵਰਿੰਦਰ ਕੌਰ, ਸਰਪੰਚ ਸੁਖਚੈਨ ਸਿੰਘ, ਸਰਪੰਚ ਪ੍ਰੀਤਮ ਸਿੰਘ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਚੇਅਰਮੈਨ ਜਗਦੀਪ ਸਿੰਘ ਚੁੱਪਕੀਤੀ, ਜ਼ੋਨ ਇੰਚਾਰਜ ਅਨਿਲ ਸ਼ਰਮਾ, ਤਜਿੰਦਰ ਬਰਾੜ, ਡਾ. ਬਾਲ ਕ੍ਰਿਸ਼ਨ, ਲਾਲੀ ਘੱਲ ਕਲਾਂ ਅਤੇ ਪਿਆਰਾ ਸਿੰਘ ਬੱਧਨੀ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।