ਮੋਗਾ 'ਚ ਈਦ ਦੀਆਂ ਰੌਣਕਾਂ: ਮਸਜਿਦ ਉਸਮਾਨ ਗਨੀ 'ਚ ਅਦਾ ਕੀਤੀ ਗਈ ਨਮਾਜ਼; ਸਰਬੱਤ ਦੇ ਭਲੇ ਲਈ ਉੱਠੇ ਹੱਥ
ਸਥਾਨਕ ਅਕਾਲਸਰ ਰੋਡ ਸਥਿਤ ਮਸਜਿਦ ਉਸਮਾਨ ਗਨੀ ਵਿਖੇ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਮਨਾਏ ਗਏ ਈਦ-ਉਲ-ਫ਼ਿਤਰ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਨਮਾਜ਼ ਅਦਾ ਕੀਤੀ ਅਤੇ ਸਰਬੱਤ ਦੇ ਭਲੇ ਦੀ ਦੁਆ ਮੰਗੀ। ਨਮਾਜ਼ ਤੋਂ ਬਾਅਦ ਲੋਕਾਂ ਨੇ ਇੱਕ-ਦੂਜੇ ਦੇ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।
Publish Date: Sat, 21 Mar 2026 12:09 PM (IST)
Updated Date: Sat, 21 Mar 2026 12:11 PM (IST)
ਸੰਵਾਦ ਸਹਿਯੋਗੀ, ਜਾਗਰਣ, ਮੋਗਾ : ਸਥਾਨਕ ਅਕਾਲਸਰ ਰੋਡ ਸਥਿਤ ਮਸਜਿਦ ਉਸਮਾਨ ਗਨੀ ਵਿਖੇ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਮਨਾਏ ਗਏ ਈਦ-ਉਲ-ਫ਼ਿਤਰ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਨਮਾਜ਼ ਅਦਾ ਕੀਤੀ ਅਤੇ ਸਰਬੱਤ ਦੇ ਭਲੇ ਦੀ ਦੁਆ ਮੰਗੀ। ਨਮਾਜ਼ ਤੋਂ ਬਾਅਦ ਲੋਕਾਂ ਨੇ ਇੱਕ-ਦੂਜੇ ਦੇ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।
ਆਪਸੀ ਭਾਈਚਾਰਾ ਬਣਾਈ ਰੱਖਣ ਦਾ ਸੰਦੇਸ਼
ਇਸ ਮੌਕੇ ਮਸਜਿਦ ਉਸਮਾਨ ਗਨੀ ਦੇ ਚੇਅਰਮੈਨ ਇਸਰਾਇਲ ਅਲੀ ਅਤੇ ਪ੍ਰਧਾਨ ਮੁਹੰਮਦ ਹਬੀਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੁਸਤਾਨ ਵਿੱਚ ਵੱਖ-ਵੱਖ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮੁਹੱਬਤ ਨਾਲ ਰਹਿੰਦੇ ਹਨ। ਉਨ੍ਹਾਂ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਪਰ ਸਾਨੂੰ ਅਜਿਹੇ ਸਮੇਂ ਵਿੱਚ ਆਪਣੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾ ਕੇ ਰੱਖਣਾ ਚਾਹੀਦਾ ਹੈ।