- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਦੀ ਸਹੂਲਤ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਤਹਿਤ ਇਤਿਹਾਸਕ ਪਿੰਡ ਢੁੱਡੀਕੇ ਦੇ ਉਨ੍ਹਾਂ ਬਜ਼ੁਰਗਾਂ ਵੱਲੋਂ ਵਿਸ਼ੇਸ਼ ਤੌਰ ’ਤੇ ਡਾ. ਗੁਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਜਿੰਨ੍ਹਾਂ ਨੇ ਇਸ ਸਿਹਤ ਕਾਰਡ ਦੀ ਸਹਾਇਤਾ ਨਾਲ ਆਪਣੇ ਗੋਡਿਆਂ ਦਾ ਸਫ਼ਲ ਆਪ੍ਰੇਸ਼ਨ ਕਰਵਾਇਆ। ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਲਾਲਾ ਲਾਜਪਤ ਰਾਏ ਜੀ ਦੀ ਬਰਸ਼ੀ ਮੌਕੇ ਵਿਸ਼ੇਸ਼ ਤੌਰ ’ਤੇ ਪਿੰਡ ਢੁੱਡੀਕੇ ਪਹੁੰਚੇ ਸਨ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਉਨ੍ਹਾਂ ਦੇ ਸਵਾਗਤ ਲਈ ਹਾਜ਼ਰ ਸਨ। ਬਜ਼ੁਰਗਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਲੋਕ-ਪੱਖੀ ਸਿਹਤ ਸਹੂਲਤ ਸਦਕਾ ਉਨ੍ਹਾਂ ਨੂੰ ਮਹਿੰਗੇ ਇਲਾਜ ਦਾ ਬੋਝ ਨਹੀਂ ਝੱਲਣਾ ਪਿਆ ਅਤੇ ਉਹ ਮੁੜ ਆਮ ਵਾਂਗ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਬਜ਼ੁਰਗਾਂ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਅਤੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹਰ ਵਰਗ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਵਿਧਾਇਕ ਬਿਲਾਸਪੁਰ ਨੇ ਆਪਣੇ ਅਤੇ ਆਪਣੇ ਹਲਕੇ ਦੇ ਬਜੁਰਗਾਂ ਵੱਲੋਂ ਜਿੱਥੇ ਡਾ. ਗੁਰਪ੍ਰੀਤ ਕੌਰ ਦਾ ਧੰਨਵਾਦ ਕੀਤਾ, ਉੱਥੇ ਹੀ ਸਿਹਤ ਬੀਮਾ ਯੋਜਨਾ ਅਧੀਨ ਹੋ ਰਹੇ ਮੁਫ਼ਤ ਇਲਾਜ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ।