- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧ ਸਿੰਘ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧ ਸਿੰਘ ਵਾਲਾ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸੰਪੰਨ ਹੋਈ। ਇਸ ਦੌਰਾਨ ਗੁਰਤੇਜ ਸਿੰਘ ਚੁਪਕੀਤੀ ਨੂੰ ਸਭਾ ਦਾ ਪ੍ਰਧਾਨ ਅਤੇ ਜਸਪ੍ਰੀਤ ਸਿੰਘ ਬੁੱਧ ਸਿੰਘ ਵਾਲਾ ਨੂੰ ਉਪ-ਪ੍ਰਧਾਨ ਚੁਣਿਆ ਗਿਆ। ਸਰਬਸੰਮਤੀ ਨਾਲ ਹੋਈ ਇਸ ਚੋਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਕਿਸਾਨਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਚੁਣੇ ਗਏ ਪ੍ਰਧਾਨ ਗੁਰਤੇਜ ਸਿੰਘ, ਉਪ-ਪ੍ਰਧਾਨ ਜਸਪ੍ਰੀਤ ਸਿੰਘ ਅਤੇ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡ ਬੁੱਧ ਸਿੰਘ ਵਾਲਾ ਦੀ ਸਹਿਕਾਰੀ ਸਭਾ ਦੀ ਚੋਣ ਆਪਸੀ ਭਾਈਚਾਰੇ ਅਤੇ ਸਰਬਸੰਮਤੀ ਨਾਲ ਹੋਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੀਂ ਚੁਣੀ ਗਈ ਕਮੇਟੀ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਏਗੀ। ਨਵੀਂ ਟੀਮ ਕਿਸਾਨਾਂ, ਮਜ਼ਦੂਰਾਂ ਅਤੇ ਸਭਾ ਦੇ ਸਾਰੇ ਮੈਂਬਰਾਂ ਦੀ ਭਲਾਈ ਲਈ ਕੰਮ ਕਰਦਿਆਂ ਸੰਸਥਾ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗੀ। ਚੋਣਾਂ ਦੇ ਸੰਪੰਨ ਹੋਣ ਤੋਂ ਬਾਅਦ ਪਿੰਡ ਵਾਸੀਆਂ ਅਤੇ ਸਭਾ ਦੇ ਮੈਂਬਰਾਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਕਮੇਟੀ ਕਿਸਾਨਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਅਤੇ ਖਾਦਾਂ ਤੇ ਬੀਜਾਂ ਦੀ ਨਿਰਵਿਘਨ ਸਪਲਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਏਗੀ। ਇਸ ਮੌਕੇ ਪਾਰਟੀ ਵਰਕਰ ਅਤੇ ਵਲੰਟੀਅਰ ਵੀ ਮੌਜੂਦ ਸਨ।