- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: ਭੰਗਲ

ਪਵਨ ਗਰਗ ਪੰਜਾਬੀ ਜਾਗਰਣ, ਬਾਘਾ ਪੁਰਾਣਾ : ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: ਭੰਗਲ ਵੱਲੋਂ ਸਟੇਟ ਕਮੇਟੀ ਦੇ ਸੱਦੇ ’ਤੇ ਅੱਜ ਡਵੀਜ਼ਨ ਬਾਘਾਪੁਰਾਣਾ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿਖੇ ਰੈਲੀ ਦੌਰਾਨ ਨਾਅਰੇਬਾਜ਼ੀ ਕਰਨ ਉਪਰੰਤ ਬਿਜਲੀ ਬਿੱਲ 2025 ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਸਿਟੀ ਬਾਘਾਪੁਰਾਣਾ ਦੇ ਪ੍ਰਧਾਨ ਹਰਵਿੰਦਰ ਸਿੰਘ, ਪੱਤੋਹੀਰਾ ਸਿੰਘ ਦੇ ਪ੍ਰਧਾਨ ਸੰਦੀਪ ਸਿੰਘ, ਸਮਾਲਸਰ ਜਲੌਰ ਸਿੰਘ, ਸਮਾਧ ਭਾਈ ਦੇ ਪ੍ਰਧਾਨ ਪਟੇਸਰ ਸਿੰਘ ਦੀ ਅਗਵਾਈ ਵਿਚ ਸਾਰੇ ਦਫ਼ਤਰਾਂ ਵਿਖੇ ਰੈਲੀ ਕਰਨ ਉਪਰੰਤ 2025 ਦਾ ਖਰੜਾ ਰੱਦ ਕਰਦਿਆਂ ਆਗੂ ਨੇ ਸੰਬੋਧਨ ਕਰਦਿਆਂ ਕਮਲੇਸ਼ ਕੁਮਾਰ ਬਾਘਾਪੁਰਾਣਾ ਅਤੇ ਸਵਰਨ ਸਿੰਘ ਔਲਖ ਨੇ ਪ੍ਰੈੱਸ ਨੂੰ ਸਾਂਝੇ ਰੂਪ ਵਿਚ ਬਿਆਨ ਕਰਦਿਆਂ ਹੋਏ ਦੱਸਿਆ ਕਿ ਬਿਜਲੀ ਕਾਮਿਆਂ ਦੀਆਂ ਕੇਂਦਰ ਦੀਆਂ ਯੂਨੀਅਨ ਵੱਲੋਂ ਦਿੱਤੇ ਸੱਦੇ ਨੂੰ ਲਾਗੂ ਕਰਨ ਲਈ ਸੁੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਇਕੱਠੇ ਹੋਕੇ ਵਿਸ਼ਾਲ ਰੈਲੀ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਵਿਚ ਪੇਸ਼ ਕੀਤੇ ਜਾ ਰਹੇ ਸੰਭਾਵੀ ਬਿਜਲੀ ਬਿੱਲ 2025 ਦੀਆਂ ਕਾਪੀਆਂ ਨੂੰ ਅਕਾਸ਼ ਗੂੰਜਾਉ ਨਾਹਰੇ ਲਗਾਉਂਦੇ ਹੋਏ ਰੈਲੀ ਕਰਕੇ ਲਾਬੂ ਲਾਇਆ। ਕੇਂਦਰ ਅਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਅਤੇ ਟਰਾਂਸਕੋ ਦੀ ਮਨੈਜਮੈਟ ਤੋਂ ਮੰਗ ਕੀਤੀ ਕਿ ਬਿਜਲੀ ਅਤੇ ਸੀਡ ਬਿੱਲ 2025 ਦੀ ਤਜਵੀਜ਼ ਨੂੰ ਲੋਕ ਸਭਾ ਵਿਚ ਪੇਸ਼ ਕਰਨ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ, ਮਨਰੇਗਾ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ, ਚਾਰ ਲੇਬਰ ਕੋਡ ਲਾਗੂ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਕੰਪਨੀਆਂ ਨੂੰ ਵੇਚਣ ਦਾ ਫ਼ੈਸਲਾ ਰੱਦ ਕੀਤਾ ਜਾਵੇ, ਨਿੱਜੀਕਰਨ ਸੰਸਾਰੀਕਰਨ ਅਤੇ ਉਦਾਰੀਕਰਨ ਦੀ ਨੀਤੀ ਤਹਿਤ ਲਾਗੂ ਕੀਤਾ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ’ਤੇ ਵੀ ਲਾਗੂ ਕੀਤੀ ਜਾਵੇ, ਮੁਲਾਜ਼ਮ ਅਤੇ ਪੈਨਸ਼ਨਰਾਂ ਦਾ ਛੇਵੇਂ ਤਨਖ਼ਾਹ ਕਮਿਸ਼ਨ ਦਾ ਅਤੇ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਛੇਤੀ ਤੋਂ ਛੇਤੀ ਜਾਰੀ ਕੀਤਾ ਜਾਵੇ, ਜਨਤਕ ਵੰਡ ਪ੍ਰਨਾਲੀ ਚਾਲੂ ਕੀਤੀ ਜਾਵੇ, ਅਮਰੀਕਾ ਨਾਲ ਕੀਤਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ।ਅੰਤ ਵਿਚ ਬਿਜਲੀ ਬਿੱਲ 2025 ਦੀਆਂ ਕਾਪੀਆਂ ਨੂੰ ਅਗਨ ਭੇਟ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਹੱਕ ਮੰਗਦੇ ਮੁਲਾਜ਼ਮਾਂ ਪੈਨਸ਼ਨਰਾਂ ਅਤੇ ਆਂਗਣਵਾੜੀ ਕਾਮਿਆਂ ’ਤੇ ਕੀਤੇ ਜ਼ਬਰ ਤਹਿਤ ਲਾਠੀਚਾਰਜ, ਅਥਰੂ ਗੈਸ ਅਤੇ ਪਾਣੀ ਦੀਆਂ ਕੀਤੀਆਂ ਬੌਛਾੜਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਨਿਪਟਾਰਾ ਮੀਟਿੰਗ ਦੇ ਕੇ ਹੱਲ ਕੀਤੀਆਂ ਜਾਣ। ਇਸ ਮੌਕੇ ਰੈਲੀ ਵਿਚ ਓੁਪਰੋਕਤ ਤੋਂ ਇਲਾਵਾ ਜਗਜੀਤ ਸਿੰਘ ਮੌੜ, ਜਗਜੀਤ ਸਿੰਘ, ਬਲਜਿੰਦਰ ਖੋਸਾ, ਕੁਲਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਸਾਥੀ ਸ਼ਾਮਲ ਸਨ।