ਬਿਜਲੀ ਕਾਮਿਆਂ ਦੀ ਸਮੂਹਿਕ ਛੁੱਟੀ 24 ਜੁਲਾਈ ਤੱਕ ਰਹੇਗੀ ਜਾਰੀ : ਮਨਜੋਤ ਬਰਾੜ ਪੀਐੱਸਈਬੀ ਇੰਪਲਾਇਜ਼ ਜੁਆਇੰਟ ਬਿਜਲੀ ਕਾਮਿਆਂ ਦੀ ਸਮੂਹਿਕ ਛੁੱਟੀ 24 ਜੁਲਾਈ ਤੱਕ ਜਾਰੀ ਰਹੇਗੀ।
Publish Date: Wed, 22 Jul 2026 04:20 PM (IST)
Updated Date: Thu, 23 Jul 2026 04:01 AM (IST)
87 ਪ੍ਰਤੀਸ਼ਤ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈਕੇ ਵਜਾਇਆ ਸੰਘਰਸ਼ ਦਾ ਬਿਗੁਲ : ਪਲਵਿੰਦਰ ਸਿੱਧੂ ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੀਐੱਸਈਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਰਜਿ:24, ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ, ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਦੇ ਸੱਦੇ ’ਤੇ ਬਿਜਲੀ ਕਾਮਿਆਂ ਨੇ 21, 22 ਜੁਲਾਈ ਦੀ ਦੋ ਰੋਜ਼ਾ ਸਮੂਹਿਕ ਛੁੱਟੀ ਸੰਘਰਸ਼ ਦੀ ਕੜੀ ਵਜੋਂ ਅੱਜ ਦੂਸਰੇ ਦਿਨ 22 ਜੁਲਾਈ ਨੂੰ 87 ਪ੍ਰਤੀਸ਼ਤ ਕਾਮਿਆਂ ਨੇ ਭਾਗ ਲਿਆ। 132 ਕੇਵੀ ਗਰਿੱਡ ਮੁੱਖ ਦਫ਼ਤਰ ਮੋਗਾ ਵਿਖੇ ਜੋਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਮਨਜੋਤ ਸਿੰਘ ਬਰਾੜ ਦੀ ਅਗਵਾਈ ਵਿੱਚ ਸਾਂਝੀ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਰਕਲ ਆਗੂ ਪਲਵਿੰਦਰ ਸਿੱਧੂ ਪਾਲ ਸਿੰਘ ਪੈਨਸ਼ਨਰ ਆਗੂ ਅਮਨਪ੍ਰੀਤ ਸਿੰਘ ਟੀ ਐੱਸ ਯੂ ਜਗਤਾਰ ਸਿੰਘ ਆਗੂ, ਜਸਵਿੰਦਰ ਸਿੰਘ ,ਪ੍ਰਦੀਪ ਕੁਮਾਰ ਨੋਰਥ, ਗੋਪਾਲ ਸਿੰਘ ਨੋਰਥ ਜਸਪਾਲ ਸਿੰਘ ਡਿਵੀਜਨ ਆਗੂ ਗੁਰਮੇਲ ਸਿੰਘ ਨਾਹਰ ਪੈਨਸ਼ਨਰ ਆਗੂ ਬੂਟਾ ਸਿੰਘ ਜੇਈ ਨਿਰਮਲ ਸਿੰਘ ਮਾਹਲਾ, ਬਲਵਿੰਦਰ ਸਿੰਘ ਉੱਭੀ ਜ਼ੋਨ ਸਕੱਤਰ ਟੀਐੱਸਯੂ ਬਠਿੰਡਾ ਆਦਿ ਆਗੂਆਂ ਨੇ ਕਿ ਹੁਣ ਇਕੱਠੇ ਹੋ ਕੇ ਸੰਘਰਸ਼ ਨੂੰ ਤੇਜ਼ ਕਰਨ ਦਾ ਸਮਾਂ ਆ ਗਿਆ ਹੈ। ਪਾਵਰਕੌਮ ਦੀ ਮਨੈਜਮੈਂਟ ਅਤੇ ਪੰਜਾਬ ਸਰਕਾਰ ਕੋਲੋਂ ਸੰਘਰਸ਼ ਦੇ ਦਬਾਅ ਸਦਕਾ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਇਆ ਜਾ ਸਕਦਾ ਹੈ। ਸੰਘਰਸ਼ ਦੇ ਇਸ ਪੜਾਅ ਵਜੋਂ 23 ਅਤੇ 24 ਜੁਲਾਈ ਨੂੰ ਵੀ ਸਮੂਹ ਬਿਜਲੀ ਕਾਮੇ ਸਮੂਹਿਕ ਛੁੱਟੀ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮਨੈਜਮੈਟ ਵਿਰੁੱਧ ਸੰਘਰਸ਼ ਜਾਰੀ ਰੱਖਣਗੇ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮਨੇਜਮੈਂਟ ਤੋਂ ਜ਼ੋਰਦਾਰ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨ ਦੇ ਨਾਲ ਨਾਲ, ਸੰਘਰਸ਼ ਕਰ ਰਹੇ ਪਾਵਰਕਾਮ ਐਂਡ ਟਰਾਸਕੋ ਆਊਟਸੋਰਸਿੰਗ ਮੁਲਾਜਮ ਤਾਲਮੇਲ ਕਮੇਟੀ ਪੰਜਾਬ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਆਗੂਆਂ ਜ਼ੋਰ ਦੇਕੇ ਕਿਹਾ ਬਿਜਲੀ ਕਾਮਿਆਂ ਦੀ ਸਮੂਹਿਕ ਛੁੱਟੀ 24 ਜੁਲਾਈ ਤੱਕ ਜਾਰੀ ਰਹੇਗੀ। ਪਾਵਰਕੌਮ ਦੀ ਮਨੈਜਮੈਂਟ ਅਤੇ ਪੰਜਾਬ ਸਰਕਾਰ ਨੇ ਬਿਜਲੀ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਪ੍ਰਵਾਨ ਨਾ ਕੀਤੀਆਂ ਤਾਂ ਇਹ ਸਮੂਹਿਕ ਛੁੱਟੀ ਸੂਬਾ ਕਮੇਟੀ ਦੇ ਆਦੇਸ਼ ਅਨੁਸਾਰ ਅੱਗੇ ਵੀ ਵਧਾਈ ਜਾ ਸਕਦੀ ਹੈ। ਰੈਲੀ ਦੇ ਅਖੀਰ ਵਿਚ ਦਿੱਲੀ ਵਿਖੇ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ/ਨੌਜਵਾਨਾਂ ’ਤੇ ਅੰਨ੍ਹੇਵਾਹ ਤਸ਼ੱਦਦ ਕਰਨ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।