ਮਨਪ੍ਰਰੀਤ ਸਿੰਘ ਮੱਲੇਆਣਾ,, ਮੋਗਾ

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਪੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਦਿੱਤੇ ਗਏ ਪੋ੍ਗਰਾਮ ਅਨੁਸਾਰ ਪੰਜਾਬ ਰੋਡਵੇਜ਼ ਦੇ 18 ਡੀਪੂਆਂ ''ਤੇ ਗੇਟ ਰੈਲੀਆਂ ਕੀਤੀਆਂ ਗਈਆਂ।

ਮੋਗਾ ਡੀਪੂ ਦੇ ਗੇਟ ''ਤੇ ਕੀਤੀ ਰੈਲੀ ''ਚ ਬੋਲਦਿਆਂ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਤੇ ਪ੍ਰਧਾਨ ਸੂਬਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੌਰਤਾਂ ਨੂੰ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਪਰ ਪੰਜਾਬ ਅੰਦਰ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਬਹੁਤ ਘੱਟ ਹਨ, ਅੌਰਤਾਂ ਨੂੰ ਬੱਸਾਂ ਵਿਚ ਸਫ਼ਰ ਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਤੁਰੰਤ ਬੰਸਾਂ ਦੀ ਗਿਣਤੀ 10 ਹਜਾਰ ਦੇ ਕਰੀਬ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਟਰਾਂਸਪੋਰਟ ਦੀਆਂ ਸਹੀ ਸਹੂਲਤਾਂ ਮਿਲ ਸਕਣ ਅਤੇ ਅੌਰਤਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ, ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਅੰਦਰ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਾਰੇ ਲੱਪੇ ਲਗਾ ਰਹੀ ਹੈ। ਉਨਾਂ੍ਹ ਦੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨਾਂ੍ਹ ਦੱਸਿਆ ਕਿ 16 ਅਪ੍ਰਰੈਲ ਨੂੰ ਪੀ.ਆਰ.ਟੀ.ਸੀ. ਦੇ ਗੇਟਾਂ ''ਤੇ ਗੇਟ ਰੈਲੀ ਅਤੇ ਮਿਤੀ 23 ਅਪ੍ਰਰੈਲ ਨੂੰ ਪੰਜਾਬ ਰੋਡਵੇਜ਼ ਪਨ ਬੱਸ ਅਤੇ ਪੀ.ਆਰ.ਟੀ.ਸੀ. ਦੇ ਗੇਟਾਂ ''ਤੇ ਸਾਂਝੀਆਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਸੈਕਟਰੀ ਗੁਰਪ੍ਰਰੀਤ ਸਿੰਘ, ਬਚਿੱਤਰ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ, ਖ਼ੁਸ਼ਹਾਲ ਸਿੰਘ, ਸਤਪਾਲ ਸਿੰਘ, ਪਲਵਿੰਦਰ ਸਿੰਘ, ਦਵਿੰਦਰ ਸਿੰਘ ਆਦਿ ਵਰਕਰ ਹਾਜ਼ਰ ਸਨ।