ਈ ਰਿਕਸ਼ਾ ਮਜ਼ਦੂਰ ਸੰਘ ਨੇ ਮਹਾਸ਼ਿਵਰਾਤਰੀ ਮਨਾਈ
ਮਾਲਵੇ ਦੇ ਉੱਘੇ ਮਜ਼ਦੂਰ ਆਗੂ
Publish Date: Sun, 15 Feb 2026 04:21 PM (IST)
Updated Date: Mon, 16 Feb 2026 04:00 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਮਾਲਵੇ ਦੇ ਉੱਘੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਸਬੰਧਿਤ ਈ ਰਿਕਸ਼ਾ ਮਜ਼ਦੂਰ ਸੰਘ ਨੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਈ ਰਿਕਸ਼ਾ ਸਟੈਂਡ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ, ਪੱਲੇਦਾਰਾਂ ਦੇ ਸੂਬਾ ਆਗੂ ਕੇਵਲ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ, ਐੱਲਪੀਜੀ ਸਪਲਾਈ ਗੈਸ ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਬਚਨ ਰਾਓ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਅਤੇ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਪ੍ਰੋਗਰਾਮ ਵਿਚ ਸੱਭ ਤੋਂ ਪਹਿਲਾਂ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਲੰਗਰ ਪ੍ਰਸਾਦ ਦਾ ਭੋਗ ਲਗਵਾਇਆ ਗਿਆ। ਇਸ ਮੌਕੇ ਈ ਰਿਕਸ਼ਾ ਮਜ਼ਦੂਰ ਸੰਘ ਵੱਲੋਂ ਦਾਲ ਰੋਟੀ ਅਤੇ ਰਗੜੇ ਘੋਟੇ ਦਾ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਮੌਕੇ ਯੂਨੀਅਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਿਰੋਪਾਉ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਦੀਪ ਭਾਰਤੀ ਐਡਵੋਕੇਟ, ਅਭੀ ਸ਼ਰਮਾ, ਸੁਰਜੀਤ ਕੌਰ, ਮਨਦੀਪ ਸ਼ਰਮਾ, ਅਸ਼ੋਕ ਕਾਲੀਆ, ਅਮਰੀਕ ਸਿੰਘ ਜੋੜਾ, ਵਿਕਾਸ ਕਪੂਰ, ਗਗਨ ਨੋਹਰੀਆ, ਹਨੀ ਗਿੱਲ, ਛੋਟਾ ਸਿੰਘ, ਮੇਜ਼ਰ ਸਿੰਘ ਲੰਡੇ ਕੇ, ਜਸਵੰਤ ਸਿੰਘ ਜੱਸਾ, ਸਰਬਨ ਸਿੰਘ, ਰਿੰਪੀ, ਜਸਵਿੰਦਰ ਸਿੰਘ, ਸੰਨੀ, ਸ਼ਿੰਦਰ ਪਾਲ, ਵਿਨੋਦ, ਚੰਨਾ, ਬੱਬੂ, ਗਗਨ ਅਤੇ ਸੋਮਨਾਥ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।