- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੇ ਐੱਸ ਸੀਨੀਅਰ ਸੈਕੰਡਰੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਵਿਚ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਲਈ ਈਐੱਸਆਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਸਕੂਲ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕਰਨਾ ਅਤੇ ਉਨ੍ਹਾਂ ਨੂੰ ਲੋੜੀਂਦੀ ਸਿਹਤ ਸੰਬੰਧੀ ਜਾਣਕਾਰੀ, ਮਾਰਗਦਰਸ਼ਨ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ। ਇਸ ਮੌਕੇ ’ਤੇ ਡਾ. ਸੁਮਿਤ ਰਾਜੇਰਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦਾ ਸਿਹਤ ਮੁਆਇਨਾ ਕੀਤਾ ਗਿਆ। ਲੋੜ ਅਨੁਸਾਰ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ। ਡਾਕਟਰਾਂ ਦੀ ਟੀਮ ਨੇ ਸਿਹਤ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਸਾਂਝੇ ਕਰਦਿਆਂ ਸਾਰਿਆਂ ਨੂੰ ਆਪਣੇ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਵਿਚ ਚੱਲ ਰਹੇ ਹੈਲਥ ਐਂਡ ਵੈਲਨੈੱਸ ਕਲੱਬ ਦੀ ਇੰਚਾਰਜ ਅਧਿਆਪਿਕਾ ਵਿਨੂ ਸ਼ਰਮਾ ਅਤੇ ਅਧਿਆਪਕ ਨਿਤਿਨ ਸ਼ਰਮਾ ਨੇ ਡਾ. ਸੁਮਿਤ ਰਾਜੇਰਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਤੰਦਰੁਸਤ ਰਹਿਣਾ ਸਕੂਲ ਦੇ ਸਿਹਤਮੰਦ, ਖੁਸ਼ਹਾਲ ਅਤੇ ਸਕਾਰਾਤਮਕ ਵਾਤਾਵਰਣ ਲਈ ਬਹੁਤ ਜ਼ਰੂਰੀ ਹੈ। ਇਸ ਮੈਡੀਕਲ ਕੈਂਪ ਰਾਹੀਂ ਸਟਾਫ਼ ਮੈਂਬਰਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਸੰਭਾਲ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ।