- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਮਾਨ ਦੀ ਆਪ ਸਰਕਾਰ ਨੂੰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਭਗਵੰਤ ਮਾਨ ਦੀ ਆਪ ਸਰਕਾਰ ਨੂੰ ਬਣੇ ਹੋਏ ਸਾਲ ਸਾਲ ਹੋਣ ਵਾਲੇ ਹਨ ਪਰ ਸਿੱਖਿਆ ਦੇ ਕਾਇਆ ਪਲਟ ਕਰਨ ਵਰਗੇ ਨਾਅਰੇ ਲ਼ਾ ਸੱਤਾ ‘ਚ ਆਈ ਇਸ ਸਰਕਾਰ ਵੱਲੋਂ ਅਧਿਆਪਕਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਜਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਜਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਅਧਿਆਪਕਾਂ ਦੀਆਂ ਰੈਲੀਆਂ ‘ਚ ਜਾ ਕੇ ਇਹ ਭਰੋਸੇ ਦਿੱਤੇ ਗਏ ਸਨ ਕਿ ਸਰਕਾਰ ਬਣਨ ਦੇ ਪਹਿਲੇ ਦਿਨ ਸਾਡਾ ਹਰਾ ਪੈੱਨ ਤੁਹਾਡੇ ਹੱਕ ਵਿਚ ਚੱਲੇਗਾ। ਇਹ ਭਰੋਸੇ ਨਿਰਾ ਝੂਠ ਨਿਕਲੇ। ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਨਿੱਤ ਦਿਨ ਸੜਕਾਂ ਤੇ ਰੁਲ ਰਹੇ ਹਨ ਉਨ੍ਹਾਂ ਦੁਬਾਰਾ ਪੜ੍ਹਾਏ ਗਏ ਵਿਦਿਆਰਥੀ ਅੱਜ ਵੱਡੇ ਵੱਡੇ ਅਹੁਦਿਆਂ ਤੇ ਕੰਮ ਕਰ ਰਹੇ ਹਨ ਪਰ ਠੇਕੇ ਦੀ ਨੌਕਰੀ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਕਿਹਾ ਇਸੇ ਤਰ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੇ ਅਨੇਕਾਂ ਵਾਰ ਭਰੋਸਾ ਦਿੱਤਾ ਪਰ ਉਨ੍ਹਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਸਿੱਟੇ ਵਜੋਂ ਉਹ ਵੀ ਲਗਾਤਾਰ ਸੰਘਰਸ਼ ਦੇ ਮੈਦਾਨ ਵਿਚ ਹਨ। ਸਭ ਤੋਂ ਵੱਧ ਚਰਚਾ ਚ ਰਹੇ ਕੱਚੇ ਅਧਿਆਪਕ ਜੋ 20-20 ਸਾਲ ਤੋਂ ਨਿਗੂਣੀ ਤਨਖਾਹ ਤੇ ਕੰਮ ਕਰ ਰਹੇ ਹਨ ਉਨ੍ਹਾਂ ਨਾਲ ਤਾਂ ਬਹੁਤ ਵੱਡਾ ਝੂਠ ਬੋਲਿਆ ਗਿਆ, ਉਨ੍ਹਾਂ ਦੇ ਤਨਖਾਹ ਵਾਧੇ ਨੂੰ ਹੀ ਪੱਕਾ ਕਰਨਾ ਦੱਸਿਆ ਗਿਆ ਤੇ ਉਹ ਅੱਜ ਵੀ ਆਪਣੇ ਰੈਗੂਲਰ ਹੋਣ ਲਈ ਸੜਕਾਂ ਤੇ ਹਨ। ਆਗੂਆਂ ਨੇ ਦੱਸਿਆ ਕਿ ਇਸੇ ਤਰ੍ਹਾਂ ਸਕੂਲਾਂ ਵਿੱਚ ਆਊਟ ਸੋਰਸਿੰਗ ਤੇ ਰੱਖੇ ਐੱਨਐੱਸਕਿਉਐੱਫ਼ ਅਧਿਆਪਕ ਵੀ ਪੱਕੇ ਹੋਣ ਲਈ ਜੱਦੋ ਜਹਿਦ ਕਰ ਰਹੇ ਹਨ। ਜਿਲ੍ਹਾ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ ਅਧਿਆਪਕਾਂ ਦੀਆਂ ਵਿੱਤੀ ਮੰਗਾਂ 16 ਫੀਸਦੀ ਪੈਂਡਿੰਗ ਡੀਏ ਜਾਰੀ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨਾ, ਪੇ ਕਮਿਸ਼ਨ ਦੇ ਬਕਾਏ ਦੇਣਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਭੱਤੇ ਲਾਗੂ ਕਰਨਾ, 2020 ਵਿਚ ਲਾਗੂ ਕੀਤੇ ਸੈਂਟਰ ਸਕੇਲ ਵਾਪਿਸ ਲੈਣਾ ਆਦਿ ਮੰਗਾਂ ਜਿਉਂ ਦੀਆਂ ਤਿਉ ਖੜੀਆਂ ਹਨ। ਆਗੂਆਂ ਨੇ ਕਿਹਾ ਕਿ ਇਹ ਸਰਕਾਰ ਮੁਲਾਜ਼ਮਾਂ ਲਈ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਹੋ ਨਿੱਬੜੀ ਹੈ। ਆਗੂਆਂ ਨੇ ਅਧਿਆਪਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਾਲ ਜਦ ਮੰਤਰੀ, ਵਿਧਾਇਕ ਅਧਿਆਪਕਾਂ ਦੇ ਘਰਾਂ ਵਿਚ ਵੋਟਾਂ ਮੰਗਣ ਆਉਣਗੇ ਤਾਂ ਅਧਿਆਪਕ ਉਨ੍ਹਾਂ ਤੋਂ ਆਪਣੀਆਂ ਇਨ੍ਹਾਂ ਜਾਇਜ਼ ਮੰਗਾਂ ਬਾਰੇ ਸਵਾਲ ਪੁੱਛਣ|ਆਗੂਆਂ ਨੇ ਕਿਹਾ ਕਿ ਮੁਲਾਜ਼ਮ ਤੇ ਅਧਿਆਪਕ ਇਸ ਸਾਲ ਸਰਕਾਰ ਨਾਲ ਤਿੱਖੀ ਟੱਕਰ ਲੈਣ ਦੇ ਰੌਂਅ ‘ਚ ਹਨ, ਕਿਉਕਿ ਮੁਲਾਜ਼ਮ ਸਰਕਾਰ ਦਾ ਅੰਤਿਮ ਸਾਲ ਹੋਣ ਕਰਕੇ ਹੋਣ ਕਰਕੇ ਤਿੱਖਾ ਸੰਘਰਸ਼ ਕਰਨਗੇ।